Harjot Singh Bains

ਹਰਜੋਤ ਸਿੰਘ ਬੈਂਸ ਵੱਲੋਂ ਸਾਲ 2024-25 ਲਈ ਸਰਕਾਰੀ ਸਕੂਲਾਂ ‘ਚ ਦਾਖਲਾ ਮੁਹਿੰਮ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ 09 ਫਰਵਰੀ 2024: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਸਥਾਨਕ ਵਿਰਾਸਤ ਏ ਖਾਲਸਾ ਦੇ ਸ਼ਾਨਦਾਰ ਆਡੀਟੋਰੀਅਮ ਵਿੱਚ ਸਾਲ 2024-25 ਲਈ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸੁਰੂਆਤ ਕੀਤੀ। ਉਨ੍ਹਾਂ ਨੇ ਸਰਕਾਰੀ ਸਕੂਲਾਂ ਵਿਚ ਆਈ ਸਿੱਖਿਆ ਕ੍ਰਾਂਤੀ ਬਾਰੇ ਵੱਧ ਤੋ ਵੱਧ ਲੋਕਾਂ ਨੂੰ ਜਾਗਰੂਕਨ ਕਰਨ ਲਈ ਤਿਆਰ ਵੈਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਸ.ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਜਾਣਕਾਰੀ ਉਪਲੱਬਧ ਕਰਵਾਉਣ ਵਾਸਤੇ ਟੋਲ ਫਰੀ ਨੰ: 1800-180-2139 ਜਾਰੀ ਕੀਤਾ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀਆਂ ਮਜਬੂਤ ਪੁਲਾਘਾ ਬਾਰੇ ਜਾਣਕਾਰੀ ਉਪਲੱਬਧ ਕਰਵਾਉਣ ਵਾਲੀ ਵੈਬਸਾਈਟ www.epunjabschool.gov.in ਵੀ ਲਾਂਚ ਕੀਤੀ।

ਅੱਜ ਵਿਰਾਸਤ ਏ ਖਾਲਸਾ ਦੇ ਆਡੀਟੋਰੀਅਮ ਵਿੱਚ ਪੰਜਾਬ ਦੇ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੇ ਸਿੱਖਿਆ ਦੇ ਖੇਤਰ ਵਿਚ ਵੱਡੇ ਮੁਕਾਮ ਹਾਸਲ ਕੀਤੇ ਹਨ। ਪੰਜਾਬ ਦੇਸ਼ ਭਰ ਵਿਚ ਹੋਰ ਸੂਬਿਆਂ ਵਿੱਚ ਸਿੱਖਿਆ ਦੇ ਖੇਤਰ ਵਿਚ ਰੋਡ ਮਾਡਲ ਬਣ ਗਿਆ ਹੈ। ਸਰਕਾਰੀ ਸਕੂਲਾਂ ਦੀ ਸਥਿਤੀ ਵਿੱਚ ਦਹਾਕਿਆਂ ਬਾਅਦ ਚੋਖਾ ਸੁਧਾਰ ਹੋਇਆ ਹੈ। ਅੱਜ ਪੰਜਾਬ ਦੇ ਹਜ਼ਾਰਾ ਸਰਕਾਰੀ ਸਕੂਲਾਂ ਵਿੱਚ ਵਿਕਾਸ ਦੇ ਕੰਮ ਚੱਲ ਰਹੇ ਹਨ, ਤੇ ਕਲਾਸਰੂਮ ਬਣਾਏ ਜਾ ਰਹੇ ਹਨ, ਪਖਾਨੇ, ਵਾਈ-ਫਾਈ, ਲੈਬ ਵਰਗੀਆਂ ਸਹੂਲਤਾਂ ਉਪਲੱਬਧ ਹੋ ਰਹੀਆਂ ਹਨ।

ਸਾਡੇ ਸਿੱਖਿਆ ਅਧਿਕਾਰੀਆਂ ਨੇ ਪਿਛਲੇ 22 ਮਹੀਨੇ ਵਿਚ ਬੇਮਿਸਾਲ ਮਿਹਨਤ ਕੀਤੀ ਹੈ, ਸਰਕਾਰੀ ਸਕੂਲਾਂ ਵਿਚ ਦਾਖਲਿਆ ਦਾ ਗ੍ਰਾਫ ਤੇਜੀ ਨਾਲ ਉਪਰ ਜਾ ਰਿਹਾ ਹੈ, ਕਾਨਵੈਂਟ ਅਤੇ ਮਾਡਲ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਨੂੰ ਪ੍ਰਮੁੱਖਤਾ ਦੇ ਰਹੇ ਹਨ। ਅੱਜ ਸੰਸਾਰ ਭਰ ਵਿਚ ਚੱਲ ਰਹੇ ਮੁਕਾਬਲੇਬਾਜੀ ਦੇ ਦੌਰ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਮੇਂ ਦੇ ਹਾਣੀ ਬਣ ਰਹੇ ਹਨ। ਕਾਨਵੈਂਟ ਅਤੇ ਮਾਡਲ ਸਕੂਲਾਂ ਦੇ ਵਿਦਿਆਰਥੀ ਹੁਣ ਸਰਕਾਰੀ ਸਕੂਲਾਂ ਵਿੱਚ ਦਾਖਲਿਆ ਨੂੰ ਪ੍ਰਮੁੱਖਤਾ ਦੇ ਰਹੇ ਹਨ। ਇਹ ਪੰਜਾਬ ਦੇ ਸਿੱਖਿਆ ਢਾਚੇ ਦੀ ਬਦਲ ਰਹੀ ਤਸਵੀਰ ਦੀ ਸੁਰੂਆਤ ਹੈ, ਅਗਲੇ ਦੋ ਤਿੰਨ ਸਾਲਾ ਵਿੱਚ ਪੰਜਾਬ ਨੂੰ ਦੇਸ਼ ਦਾ ਨੰਬਰ-1 ਸੂਬਾ ਬਣਾਉਣ ਦਾ ਸੁਪਨਾ ਸਾਕਾਰ ਹੋਣ ਜਾ ਰਿਹਾ ਹੈ, ਜਿਸ ਵਿੱਚ ਸਿੱਖਿਆ ਦਾ ਪੱਧਰ ਉੱਪਰਲਿਆ ਸ਼ਿਖਰਾ ਛੂਹੇਗਾ।

ਸਿੱਖਿਆ ਮੰਤਰੀ (Harjot Singh Bains) ਨੇ ਕਿਹਾ ਕਿ ਅਸੀ ਸਾਰੇ ਵਧਾਈ ਦੇ ਪਾਤਰ ਹਾਂ, ਜ਼ਿਨ੍ਹਾਂ ਨੇ ਦੋ ਸਾਲਾ ਦੀ ਕੜ੍ਹੀ ਮਿਹਨਤ ਨਾਲ ਪੰਜਾਬ ਦੇ ਸਿੱਖਿਆ ਦੇ ਖੇਤਰ ਵਿੱਚ ਜਿਕਰਯੋਗ ਮੱਲਾ ਮਾਰੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮਾਪਿਆਂ ਦਾ ਅਧਿਆਪਕ ਉਤੇ ਵਿਸ਼ਵਾਸ਼ ਹੀ ਸਾਡੀ ਸਫਲਤਾ ਵੱਲ ਇਸ਼ਾਰਾ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਸਕੂਲ ਮੁਖੀਆਂ ਤੇ ਅਧਿਆਪਕਾਂ ਨੇ ਜਿਸ ਜਿੰਮੇਵਾਰੀ ਨਾਲ ਇਸ ਸਫਲਤਾ ਨੂੰ ਚੁੰਮਿਆਂ ਹੈ, ਉਸ ਦੇ ਲਈ ਉਹ ਸਭ ਵਧਾਈ ਦੇ ਪਾਤਰ ਹਨ, ਅੱਜ ਦੇ ਇਸ ਰਾਜ ਪੱਧਰੀ ਸਮਾਰੋਹ ਵਿੱਚ ਵੱਧ ਦਾਖਲਿਆਂ ਲਈ ਵਿਸੇਸ਼ ਉਪਰਾਲੇ ਕਰਨ ਵਾਲੇ ਸਾਡੇ ਸਾਥੀ ਅਧਿਕਾਰੀਆਂ, ਅਧਿਆਪਕਾ, ਮਿਹਨਤੀ ਸਟਾਫ ਦਾ ਵਿਸੇਸ਼ ਸਨਮਾਨ ਅਤੇ ਧੰਨਵਾਦ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਜਦੋਂ ਅਸੀ ਯਕੀਨ ਨਾਲ ਮੰਜਿਲ ਵੱਧ ਕਦਮ ਵਧਾਉਦੇ ਹਾਂ ਤਾਂ ਸਫਲਤਾ ਸਾਡੇ ਕਦਮ ਚੁੰਮਦੀ ਹੈ। ਪੰਜਾਬ ਦੇ ਸਿੱਖਿਆ ਵਿਭਾਗ ਨਾਲ ਜੁੜੇ ਅਧਿਕਾਰੀ/ਕਰਮਚਾਰੀ ਨੇ ਇਹ ਕਰ ਕੇ ਦਿਖਾਇਆ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ ਅਸੀ ਸਿੱਖਿਆ ਸੁਧਾਰਾ ਵੱਲ ਵਿਸੇਸ਼ ਕਦਮ ਪੁੱਟੇ ਹਨ, ਸਕੂਲ ਆਫ ਐਮੀਨੈਂਸ, ਵਿਦਿਆਰਥੀਆਂ ਲਈ ਟ੍ਰਾਸਪੋਰਟ, ਸਕੂਲਾਂ ਵਿਚ ਸੁਰੱਖਿਆ ਗਾਰਡ, ਪ੍ਰਿੰਸੀਪਲਾਂ ਦੀ ਵਿਦੇਸ਼ਾ ਵਿਚ ਸਿਖਲਾਈ, ਵਿਦਿਆਰਥੀਆਂ ਦੀ ਈਸਰੋ ਅਤੇ ਜਪਾਨ ਵਿਚ ਫੇਰੀ, ਹੈਡਮਾਸਟਰਾਂ ਦੀ ਵੱਡੇ ਸੰਸਥਾਨਾ ਵਿੱਚ ਟ੍ਰੇਨਿੰਗ ਦਾ ਫੈਸਲਾ ਕਰਕੇ ਪੰਜਾਬ ਦੇ ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਨਾਲ ਹੋਰ ਗਤੀਵਿਧੀਆ ਵੱਲ ਹੋਰ ਉਤਸ਼ਾਹਿਤ ਕੀਤਾ ਹੈ, ਖੇਡਾਂ, ਸਮਰ ਕੈਂਪ ਅਤੇ ਅਧਿਆਪਕ ਮਾਪੇ ਮਿਲਣੀ ਵਰਗੇ ਫੈਸਲਿਆਂ ਨੇ ਮਾਪਿਆਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ਼ ਹੋਰ ਕਾਇਮ ਕੀਤਾ ਹੈ।

ਭਵਿੱਖ ਵਿਚ ਪੰਜਾਬ ਦੇ ਸਿੱਖਿਆ ਢਾਚੇ, ਸਕੂਲਾਂ ਦੇ ਵਿੱਦਿਅਕ ਢਾਚੇ ਅਤੇ ਸਹੂਲਤਾਂ ਵਿੱਚ ਹੋਰ ਚੋਖੇ ਸੁਧਾਰ ਹੋਣ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਸੀ ਹਰ ਉਸ ਸ਼ਖਸੀਅਤ ਦਾ ਸਨਮਾਨ ਕਰਦੇ ਹਾਂ, ਜੋ ਸਾਡੀ ਸਿੱਖਿਆ ਕ੍ਰਾਂਤੀ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਰਿਹਾ ਹੈ। ਇਸ ਮੌਕੇ ਸਿੱਖਿਆ ਮੰਤਰੀ ਨੇ ਮਿਸ਼ਨ 100 ਪ੍ਰਤੀਸ਼ਤ ਅਤੇ ਦਾਖਲਾ ਮੁਹਿੰਮ ਨੂੰ ਸਫਲਤਾ ਪੂਰਵਕ ਸਿਖ਼ਰਾ ਤੇ ਪਹੁੰਚਾਉਣ ਵਾਲੇ ਅਧਿਆਪਕਾ ਦਾ ਵਿਸੇਸ਼ ਸਨਮਾਨ ਕੀਤਾ। ਸਿੱਖਿਆ ਮੰਤਰੀ ਨੇ ਤਿੰਨ ਵਿਦਿਆਰਥੀਆਂ ਦਾ ਦਾਖਲਾ ਕਰਕੇ ਇਸ ਦਾਖਲਾ ਮੁਹਿੰਮ ਦੀ ਸੁਰੂਆਤ ਕੀਤੀ ਅਤੇ ਪੰਜਾਬ ਦੇ ਸਿੱਖਿਆ ਢਾਚੇ ਵਿਚ ਹੋਏ ਚੋਖੇ ਸੁਧਾਰ ਨੂੰ ਘਰ ਘਰ ਪਹੁੰਚਾਉਣ ਲਈ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ।

ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀ, ਜਿਲ੍ਹਾ ਸਿੱਖਿਆ ਅਫਸਰ, ਸੈਕੰਡਰੀ ਤੇ ਐਲੀਮੈਂਟਰੀ, ਬਲਾਕ ਸਿੱਖਿਆ ਅਫਸਰ ਤੇ ਹੋਰ ਅਧਿਕਾਰੀ ਹਾਜ਼ਰ ਸਨ, ਜਿਨ੍ਹਾਂ ਨਾਲ ਸਿੱਖਿਆ ਮੰਤਰੀ ਨੇ ਦੁਪਹਿਰ ਦਾ ਭੋਜਨ ਵੀ ਕੀਤਾ ਅਤੇ ਉਨ੍ਹਾਂ ਦਾ ਉਤਸ਼ਾਹ ਵੀ ਵਧਾਇਆ।

Scroll to Top