July 1, 2024 12:03 am
ਸਕੂਲ ਸਿੱਖਿਆ

ਸਿੱਖਿਆ ਮੰਤਰੀ ਵਲੋਂ ਮੋਹਾਲੀ ਦੇ 2 ਸਕੂਲਾਂ ਦੀਆਂ ਸਮੱਸਿਆਵਾਂ ਹੱਲ ਕਰਨ ਸੰਬੰਧੀ ਅਧਿਕਾਰੀਆਂ ਨੂੰ ਹਦਾਇਤ ਜਾਰੀ

ਚੰਡੀਗੜ੍ਹ 18 ਅਗਸਤ 2022: ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਸਰਕਾਰੀ ਹਾਈ ਸਕੂਲ ਦੇਸੂਮਾਜਰਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਸਿਤਾਬਗੜ੍ਹ ਸਕੂਲ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਹੈ।

ਇਸ ਦੌਰਾਨ ਸਰਕਾਰੀ ਹਾਈ ਸਕੂਲ ਦੇਸੂਮਾਜਰਾ ਵਿੱਚ ਪਾਣੀ ਭਰਨ ਦੀ ਸਮੱਸਿਆ ਦੇ ਨਿਪਟਾਰੇ ਹਿਤ ਬੁਲਾਈ ਗਈ ਮੀਟਿੰਗ ਵਿੱਚ ਐਸ.ਡੀ.ਐਮ. ਖਰੜ, ਐਕਸੀਅਨ ਨਗਰ ਕੌਂਸਲ ਖਰੜ, ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀ , ਜ਼ਿਲਾ ਜੰਗਲਾਤ ਅਧਿਕਾਰੀ , ਐਨ.ਐਚ.ਏ.ਆਈ ਦੇ ਅਧਿਕਾਰੀਆਂ ਵੱਲੋਂ ਇਸ ਮੀਟਿੰਗ ਵਿੱਚ ਸ਼ਿਰਕਤ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਜੋਤ ਸਿੰਘ ਬੈਂਸ (Harjot Singh Bains) ਨੇ ਕਿਹਾ ਕਿ ਸਰਕਾਰੀ ਹਾਈ ਸਕੂਲ ਖਰੜ ਨੂੰ ਮਾਡਲ ਸਕੂਲ ਵਜੋਂ ਵਿਕਸਤ ਕੀਤਾ ਜਾਣਾ ਹੈ ਪ੍ਰੰਤੂ ਬਰਸਾਤਾਂ ਦੇ ਦਿਨਾਂ ਵਿੱਚ ਸਕੂਲ ਵਿੱਚ ਪਾਣੀ ਭਰ ਜਾਂਦਾ ਹੈ ਜਿਸ ਨਾਲ ਵਿੱਦਿਅਕ ਗਤੀਵਿਧਆਂ ਬੁਰੀ ਤਰਾਂ ਪ੍ਰਭਾਵਿਤ ਹੁੰਦੀਆਂ ਹਨ। ਉਨਾਂ ਸਬੰਧਤ ਅਧਿਕਾਰੀਆਂ ਨੂੰ ਇੱਕ ਮਹੀਨੇ ਵਿੱਚ ਇਸ ਸਮੱਸਿਆ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ।

ਇਸੇ ਤਰਾਂ ਸਰਕਾਰੀ ਐਲੀਮੈਂਟਰੀ ਸਕੂਲ ਸਿਤਾਬਗੜ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਬੁਲਾਈ ਗਈ ਮੀਟਿੰਗ ਵਿੱਚ ਐਸ.ਡੀ.ਐਮ. ਡੇਰਾ ਬਸੀ, ਜ਼ਿਲਾ ਜੰਗਲਾਤ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਜ਼ਿਲਾ ਸਿੱਖਿਆ ਅਫ਼ਸਰ ਹਾਜ਼ਰ ਸਨ।

ਮੀਟਿੰਗ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਹਦਾਇਤ ਕੀਤੀ ਕਿ ਸਕੂਲ ਦੀ ਸਾਰੀ ਜ਼ਮੀਨ ਦੀ ਜਲਦ ਤੋਂ ਜਲਦ ਚਾਰਦੀਵਾਰੀ ਕਰਵਾਈ ਜਾਵੇ ਅਤੇ ਨਾਲ ਹੀ ਸਕੂਲ ਵਿੱਚ ਲੱਗੇ ਹੋਏ ਸਫੈਦੇ ਦੇ ਰੁੱਖ , ਜਿਨਾਂ ਦੇ ਡਿਗਣ ਦਾ ਖ਼ਤਰਾ ਹੈ, ਨੂੰ ਸਰਕਾਰ ਦੇ ਨਿਯਮਾਂ ਅਨੁਸਾਰ ਯੋਗ ਕਾਰਵਾਈ ਕੀਤੀ ਜਾਵੇ ਅਤੇ ਇਸ ਤੋਂ ਇਲਾਵਾ ਸਕੂਲ ਨੂੰ ਹੋਰ ਹਰਾ ਭਰਾ ਕਰਨ ਦੇ ਹੁਕਮ ਵੀ ਦਿੱਤੇ।