ਹਰਜੋਤ ਸਿੰਘ ਬੈਂਸ ਨੇ ਜੰਮੂ-ਕਸ਼ਮੀਰ ਦੇ CM ਨਾਲ ਕੀਤੀ ਮੁਲਾਕਾਤ, ਸ਼ਹੀਦੀ ਸਮਾਗਮਾਂ ‘ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਚੰਡੀਗੜ੍ਹ 28 ਅਕਤੂਬਰ 2025: ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਆਯੋਜਿਤ ਕੀਤੇ ਜਾ ਰਹੇ ਸਮਾਗਮਾਂ ਵਿੱਚ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਦੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ ਵਜੋਂ, ਪੰਜਾਬ ਦੇ ਸਿੱਖਿਆ ਮੰਤਰੀ  ਹਰਜੋਤ ਸਿੰਘ ਬੈਂਸ, (harjot singh bains) ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ ਦੇ ਨਾਲ, ਅੱਜ ਸ਼ਾਮ ਸ੍ਰੀਨਗਰ ਵਿੱਚ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅਗਲੇ ਮਹੀਨੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।

ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਅਬਦੁੱਲਾ ਨੂੰ ਦੱਸਿਆ ਕਿ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰੱਖਿਆ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਦੁੱਤੀ ਬਲੀਦਾਨ ਨੂੰ ਸ਼ਰਧਾਂਜਲੀ ਦੇਣ ਲਈ ਰਾਜ ਭਰ ਵਿੱਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਅਬਦੁੱਲਾ ਨੂੰ ਇਨ੍ਹਾਂ ਯਾਦਗਾਰੀ ਸਮਾਗਮਾਂ ਦੇ ਮੁੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ, ਜਿਸ ਵਿੱਚ 23-25 ​​ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਧਾਰਮਿਕ ਪ੍ਰੋਗਰਾਮ ਵੀ ਸ਼ਾਮਲ ਹਨ।

ਸ੍ਰੀ ਬੈਂਸ ਦੇ ਸੱਦੇ ਨੂੰ ਸਵੀਕਾਰ ਕਰਦੇ ਹੋਏ, ਮੁੱਖ ਮੰਤਰੀ ਉਮਰ ਅਬਦੁੱਲਾ ਨੇ ਮਨੁੱਖਤਾ ਲਈ ਪ੍ਰੇਰਨਾ ਸਰੋਤ ਗੁਰੂ ਸਾਹਿਬ ਦੀ ਵਿਲੱਖਣ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸ਼ਾਂਤੀ, ਧਾਰਮਿਕ ਆਜ਼ਾਦੀ, ਸਦਭਾਵਨਾ ਅਤੇ ਆਪਸੀ ਭਾਈਚਾਰੇ ਦਾ ਸਦੀਵੀ ਸੰਦੇਸ਼ ਹਮੇਸ਼ਾ ਮਨੁੱਖਤਾ ਨੂੰ ਪ੍ਰੇਰਿਤ ਕਰਦਾ ਰਹੇਗਾ।

Read More: ਕੈਬਨਿਟ ਮੰਤਰੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ CM ਨੂੰ ਦਿੱਤਾ ਸੱਦਾ

Scroll to Top