teacher transfers

ਹਰਜੋਤ ਸਿੰਘ ਬੈਂਸ ਵਲੋਂ PSTET ਪੇਪਰ ‘ਚ ਉੱਤਰ ਲੀਕ ਮਾਮਲੇ ‘ਚ ਉੱਚ ਪੱਧਰੀ ਜਾਂਚ ਦੇ ਹੁਕਮ

ਚੰਡੀਗੜ੍ਹ, 13 ਮਾਰਚ 2023: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ PSTET ਪੇਪਰ ਵਿੱਚ ਉੱਤਰ ਲੀਕ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਭਰ ਵਿਚ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) ਦੀ ਪ੍ਰੀਖਿਆ ਵਿੱਚ ਵੱਡੀ ਅਣਗਹਿਲੀ ਦੇਖਣ ਨੂੰ ਮਿਲੀ । ਪੇਪਰ ਵਿੱਚ ਦਿੱਤੇ ਵਿਕਲਪਾਂ ਵਿੱਚੋਂ ਸਹੀ ਉੱਤਰਾਂ ਵਾਲੇ ਵਿਕਲਪ ਨੂੰ ਗੂੜਾ(ਹਾਈਲਾਈਟ) ਕਰਕੇ ਲਿਖਿਆ ਗਿਆ ਸੀ। ਜਿਸ ਤੋਂ ਬਾਅਦ ਵਿਰੋਧੀਆਂ ਵੱਲੋਂ ਲਗਾਤਾਰ ਸਰਕਾਰ ਅਤੇ ਸਿੱਖਿਆ ਮੰਤਰੀ ਨੂੰ ਨਿਸ਼ਾਨੇ ‘ਤੇ ਲਿਆ ।

ਹੁਣ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ = ਲਿਖਿਆ “ਸਾਡੀ ਪ੍ਰੀਖਿਆ ਪ੍ਰਕਿਰਿਆ ਵਿੱਚ ਪੂਰੀ ਨਿਰਪੱਖਤਾ ਬਣਾਈ ਰੱਖਣ ਲਈ, A++ NAAC ਗ੍ਰੇਡ ਯਾਨੀ GNDU ਵਾਲੀ ਤੀਜੀ ਧਿਰ ਦੁਆਰਾ ਆਯੋਜਿਤ PSTET ਪ੍ਰੀਖਿਆ ਨੂੰ ਦੇਖਣ ਲਈ ਇੱਕ PS ਪੱਧਰ ਦੀ ਜਾਂਚ ਦਾ ਆਦੇਸ਼ ਦਿੱਤਾ ਗਿਆ ਹੈ। ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ‘ਤੇ ਅਪਰਾਧਿਕ ਲਾਪਰਵਾਹੀ ਲਈ ਮੁਕੱਦਮਾ ਦਰਜ ਕੀਤਾ ਜਾਵੇਗਾ।”

Scroll to Top