ਹਰਜੋਤ ਸਿੰਘ ਬੈਂਸ

ਹਰਜੋਤ ਸਿੰਘ ਬੈਂਸ ਵੱਲੋਂ ਮਾਛੀਵਾੜਾ ਦੇ ਪ੍ਰਾਇਮਰੀ ਸਕੂਲ ਦਾ ਦੌਰਾ, 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ, 18 ਫਰਵਰੀ 2026: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਾਛੀਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ‘ਚ ਕੀਤੇ ਅਚਨਚੇਤ ਨਿਰੀਖਣ ਦੌਰਾਨ ਸਾਹਮਣੇ ਆਈਆਂ ਖਾਮੀਆਂ ‘ਤੇ ਫੌਰੀ ਅਤੇ ਫ਼ੈਸਲਾਕੁੰਨ ਕਾਰਵਾਈ ਕੀਤੀ ਹੈ। ਇਸ ਦੌਰੇ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਨੇ ਸਕੂਲ ਪ੍ਰਬੰਧਨ ‘ਚ ਕਮੀਆਂ ਸਾਹਮਣੇ ਆਈਆਂ ਹਨ ਅਤੇ ਵਿਦਿਆਰਥੀਆਂ ਨੂੰ ਮੁੱਢਲੀ ਸਿੱਖਿਆ ਨਾਲ ਜੂਝਦੇ ਪਾਇਆ ਗਿਆ, ਜਿਸ ਕਾਰਨ ਤੁਰੰਤ ਸੁਧਾਰਾ ਉਪਾਅ ਕੀਤੇ।

ਇਸਦੇ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਾਅਦ ‘ਚ 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ, ਇਨ੍ਹਾਂ ‘ਚ ਬੀ.ਆਰ.ਸੀ., ਮੁੱਖ ਅਧਿਆਪਕ, ਇੱਕ ਐਸੋਸੀਏਟ ਅਧਿਆਪਕ, ਤਿੰਨ ਈ.ਟੀ.ਟੀ. ਅਧਿਆਪਕ ਅਤੇ ਇੱਕ ਆਈ.ਈ.ਏ.ਟੀ. ਅਧਿਆਪਕ ਸ਼ਾਮਲ ਹਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਾਨ ਸਰਕਾਰ ਲਈ ਪ੍ਰਮੁੱਖ ਤਰਜੀਹ ਹਰ ਪੱਧਰ ’ਤੇ ਜਵਾਬਦੇਹੀ ਲਾਜ਼ਮੀ ਬਣਾਉਣਾਹੈ ਤਾਂ ਜੋ ਸਕੂਲ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ।

ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਕੁਤਾਹੀਆਂ ‘ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕਰਦੇ ਹੋਏ ਕਿਹਾ ਕਿ ਛੋਟੀ ਤੋਂ ਛੋਟੀ ਲਾਪਰਵਾਹੀ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬੱਚਿਆਂ ਦਾ ਭਵਿੱਖ ਕਲਾਸਰੂਮਾਂ ‘ਚ ਸਿਰਜਿਆ ਜਾ ਰਿਹਾ ਹੈ। ਪੰਜਾਬ ਸਰਕਾਰ ਲਈ ਸਿੱਖਿਆ ਸਭ ਤੋਂ ਮਹੱਤਵਪੂਰਨ ਹੈ ਅਤੇ ਡਿਊਟੀ ‘ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਦਿਅਕ ਮਿਆਰਾਂ, ਵਿਦਿਆਰਥੀਆਂ ਦੀ ਹਾਜ਼ਰੀ, ਮਿਡ-ਡੇਅ ਮੀਲ ਅਤੇ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਦੇ ਮੁਲਾਂਕਣ ਲਈ ਸੂਬੇ ਭਰ ਦੇ ਸਰਕਾਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਜਾ ਰਿਹਾ ਹੈ। ਇਹ ਅਚਨਚੇਤ ਦੌਰੇ ਜਨਤਕ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੇ ਹਨ।

ਹਰਜੋਤ ਸਿੰਘ ਬੈਂਸ ਨੇ ਐਕਸ ਹੈਂਡਲ ‘ਤੇ ਆਪਣੇ ਦੌਰੇ ਦੀ ਇੱਕ ਕਲਿੱਪ ਸਾਂਝੀ ਕਰਦਿਆਂ ਕਿਹਾ ਕਿ “ਮਾਛੀਵਾੜਾ ਸਾਹਿਬ ਦੇ ਸਰਕਾਰੀ ਸਕੂਲਾਂ ਦਾ ਅਚਾਨਕ ਦੌਰਾ ਕੀਤਾ ਅਤੇ ਵਿਦਿਅਕ ਮਿਆਰਾਂ ਅਤੇ ਸਮੁੱਚੇ ਕੰਮਕਾਜ ਦਾ ਜਾਇਜ਼ਾ ਲਿਆ। ਸਾਡੇ ਲਈ ਸਾਡੇ ਬੱਚਿਆਂ ਦੀ ਸਿੱਖਿਆ ਤੋਂ ਵੱਧ ਮਹੱਤਵਪੂਰਨ ਕੁਝ ਨਹੀਂ ਹੈ। ਜੇਕਰ ਕੋਈ ਵੀ ਅਧਿਆਪਕ ਡਿਊਟੀ ‘ਚ ਅਣਗਹਿਲੀ ਵਰਤਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੱਜ ਇਸ ਪ੍ਰਾਇਮਰੀ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਵਿਦਿਆਰਥੀਆਂ ਦੀ ਸਿੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।”

Read More: RTI ਕਮਿਸ਼ਨ ਵੱਲੋਂ PIO-ਕਮ-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਬੋਹਰ ਖਿਲਾਫ਼ ਵਾਰੰਟ ਜਾਰੀ

ਵਿਦੇਸ਼

Scroll to Top