Site icon TheUnmute.com

ਹਰਪਾਲ ਚੀਮਾ ਨੇ ਅਕਾਲੀ ਦਲ ਅਤੇ ਭਾਜਪਾ ‘ਤੇ ਪੰਜਾਬੀਆਂ ਨੂੰ ਧੋਖਾ ਦੇਣ ਦੇ ਲਗਾਏ ਦੋਸ਼

Harpal Cheema

ਚੰਡੀਗੜ੍ਹ 22 ਫਰਵਰੀ 2022 : ਆਮ ਆਦਮੀ ਪਾਰਟੀ (Aam Aadmi Party) (ਆਪ) ਦੇ ਸੀਨੀਅਰ ਆਗੂ ਹਰਪਾਲ ਚੀਮਾ (Harpal Cheema) ਨੇ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ‘ਤੇ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ ਹੈ। ਮਜੀਠੀਆ ਦੇ ਬਿਆਨ ਕਿ ‘ਅਕਾਲੀ ਦਲ ਦਾ ਭਾਜਪਾ ਨਾਲ ਮੁੜ ਗਠਜੋੜ ਹੋਵੇਗਾ’ ‘ਤੇ ਪ੍ਰਤੀਕਿਰਿਆ ਦਿੰਦਿਆਂ ਚੀਮਾ ਨੇ ਕਿਹਾ ਕਿ ਮਜੀਠੀਆ ਦੇ ਬਿਆਨ ਨੇ ਪੰਜਾਬ ਵਾਸੀਆਂ ਸਾਹਮਣੇ ਅਕਾਲੀ ਦਲ ਅਤੇ ਭਾਜਪਾ ਦਾ ਚਿਹਰਾ ਨੰਗਾ ਕਰ ਦਿੱਤਾ ਹੈ। ਚੀਮਾ (Harpal Cheema)ਨੇ ਦਾਅਵਾ ਕੀਤਾ ਕਿ ਅਕਾਲੀ ਦਲ ਬਾਦਲ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਗੱਠਜੋੜ ਸਰਕਾਰ ਮੰਗਲ ਗ੍ਰਹਿ ‘ਤੇ ਹੀ ਬਣ ਸਕਦੀ ਹੈ ਕਿਉਂਕਿ ਪੰਜਾਬ ਦੇ ਵੋਟਰਾਂ ਨੇ ਤਿੰਨਾਂ ਪਾਰਟੀਆਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।

ਹਰਪਾਲ ਚੀਮਾ (Harpal Cheema) ਨੇ ਕਿਹਾ ਕਿ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਵੋਟਾਂ ਵਾਲੇ ਦਿਨ ਪੰਜਾਬ ਵਿੱਚ ਅਕਾਲੀ ਦਲ ਬਾਦਲ ਅਤੇ ਭਾਜਪਾ ਦੀ ਸਰਕਾਰ ਬਣਾਉਣ ਦੇ ਦਾਅਵੇ ਨੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਪੰਜਾਬੀਆਂ ਦੀਆਂ ਵੋਟਾਂ ਲੈਣੀਆਂ ਹੀ ਸਾਬਤ ਕਰ ਦਿੱਤੀਆਂ ਹਨ। ਇਹ ਅਕਾਲੀ ਦਲ ਬਾਦਲ ਹੀ ਸੀ ਜੋ ਭਾਜਪਾ ਤੋਂ ਵੱਖ ਹੋਇਆ ਸੀ, ਜਦਕਿ ਸੱਚਾਈ ਇਹ ਹੈ ਕਿ ਅਕਾਲੀ ਦਲ ਬਾਦਲ ਅਤੇ ਭਾਜਪਾ ਇੱਕੋ ਥਾਲੀ ਦੇ ਟੁਕੜੇ ਹਨ। ਅਕਾਲੀ ਦਲ ਦਾ ਭਾਜਪਾ ਨਾਲ ਅੰਦਰੂਨੀ ਗਠਜੋੜ ਅੱਜ ਵੀ ਜਾਰੀ ਹੈ, ਪਰ ਪੰਜਾਬ ਵਾਸੀਆਂ ਨੂੰ ਧੋਖਾ ਦੇਣ ਲਈ ਅਕਾਲੀ ਦਲ ਬਾਦਲ ਨੇ ਭਾਜਪਾ ਨਾਲੋਂ ਵੱਖ ਹੋਣ ਦਾ ਦਿਖਾਵਾ ਹੀ ਕੀਤਾ।

Exit mobile version