ਚੰਡੀਗੜ੍ਹ 13 ਅਗਸਤ 2022: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਆਗੂਆਂ ਨੂੰ 17 ਅਗਸਤ 2022 ਨੂੰ ਸਵੇਰੇ 11 ਵਜੇ ਪੈਨਲ ਮੀਟਿੰਗ (Panel Meeting)ਲਈ ਸੱਦਾ ਦਿੱਤਾ ਗਿਆ ਹੈ। ਇਸ ਮੀਟਿੰਗ ਸੰਬੰਧੀ ਪੱਤਰ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਸੂਬਾ ਕਨਵੀਨਰ ਨੂੰ ਜਾਣਕਾਰੀ ਦਿੱਤੀ ਗਈ ਹੈ।