July 5, 2024 12:32 am
SYL

SYL ਮੁੱਦੇ ‘ਤੇ ਹਰਪਾਲ ਚੀਮਾ ਦਾ ਸਪੱਸ਼ਟੀਕਰਨ,ਪਾਣੀ ਦੀ ਇਕ ਬੂੰਦ ਬਾਹਰ ਨਹੀਂ ਜਾਣ ਦੇਵਾਂਗੇ

ਚੰਡੀਗੜ੍ਹ 20 ਅਪ੍ਰੈਲ 2022: ਪੰਜਾਬ ਦੀ ਸਿਆਸਤ ‘ਚ SYL ਦਾ ਮੁੱਦਾ ਭਖਿਆ ਹੋਇਆ ਹੈ | ਇਸਦੇ ਚੱਲਦੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੁਸ਼ੀਲ ਰਾਜ ਕੁਮਾਰ ਵੱਲੋਂ ਬੀਤੇ ਦਿਨ ਸਤਲੁਜ-ਯਮੁਨਾ ਲਿੰਕ (ਐੱਸ. ਵਾਈ. ਐੱਲ.) ਨਹਿਰ ਦੇ ਮੁੱਦੇ ‘ਤੇ ਹਰਿਆਣਾ ਦੇ ਪੱਖ ‘ਚ ਲਏ ਸਟੈਂਡ ਤੋਂ ਬਾਅਦ ਪੰਜਾਬ ‘ਚ ਫਿਰ ਸਿਆਸਤ ‘ਚ ਹਲਚਲ ਤੇਜ ਕਰ ਦਿੱਤੀ ਹੈ । ਇਸ ਦੌਰਾਨ ਵਿਰੋਧੀ ਪਾਰਟੀਆਂ ਨੇ ਇਸ ਮੁੱਦੇ ‘ਤੇ ਪੰਜਾਬ ਦੀ ਆਮ ਆਦਮੀ ਸਰਕਾਰ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ। ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਭਗਵੰਤ ਮਾਨ ਸਰਕਾਰ ‘ਤੇ ਇਸ ਮੁੱਦੇ ‘ਤੇ ਸਵਾਲ ਖੜ੍ਹੇ ਕੀਤੇ ਸਨ।

ਅੱਜ ਆਮ ਆਦਮੀ ਪਾਰਟੀ ਨੇ SYL ਮੁਦੇ ‘ਤੇ ਸਪੱਸ਼ਟ ਕੀਤਾ ਹੈ ਕਿ ਉਹ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਦੇ ਨਾਲ ਡਟ ਕੇ ਖੜ੍ਹੇ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਕਿਸੇ ਵੀ ਸੂਬੇ ਨੂੰ ਨਹੀਂ ਜਾਣ ਦੇਵਾਂਗੇ। ਜੋ ਵੀ ਕੁਰਬਾਨੀ ਦੇਣੀ ਪਵੇਗੀ, ਤਿਆਰ ਹਾਂ। ਜਾਨ ਕੁਰਬਾਨ ਕਰ ਦੇਵਾਂਗੇ ਪਰ ਪਾਣੀ ਦੀ ਇਕ ਬੂੰਦ ਬਾਹਰ ਨਹੀਂ ਜਾਣ ਦੇਣਗੇ। ਉਨ੍ਹਾਂ ਨੇ ਕਿਹਾ ਕਿ ਜੋ ਅੱਜ ਇਸ ਮੁੱਦੇ ‘ਤੇ ਰੌਲਾ ਪਾ ਰਹੇ ਹਨ, ਉਨ੍ਹਾਂ ਦੀ ਸਰਕਾਰ ਦੇ ਸਮੇਂ ਹੀ ਇਹ ਮੁੱਦਾ ਖੜ੍ਹਾ ਹੋਇਆ।