Site icon TheUnmute.com

ਬਜਟ ਪੇਸ਼ ਕਰਨ ਤੋਂ ਬਾਅਦ ਹਰਪਾਲ ਚੀਮਾ ਦੀ ਪ੍ਰੈਸ ਕਾਨਫਰੰਸ, ਜਾਣੋ! ਕੀ ਬੋਲੇ

Harpal Cheema'

ਚੰਡੀਗੜ੍ਹ 27 ਜੂਨ 2022: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿੱਤੀ ਸਾਲ 2022-23 ਦਾ ਬਜਟ ਪੇਸ਼ ਕੀਤਾ ਗਿਆ। ਇਸ ਦੌਰਾਨ ਸੂਬੇ ਵੱਖ ਵੱਖ ਵਰਗਾ ਲਈ ਐਲਾਨ ਕੀਤੇ ਗਏ | ਬਜਟ ਪੇਸ਼ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹੋਏ ਖ਼ਜਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਬਜਟ ਵਿੱਚ ਪੰਜਾਬ ਦੇ ਸਾਰੇ ਵਰਗਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਕਿਸੇ ਤੋਂ ਲੁਕੇ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਸਰਕਾਰਾਂ ਨੇ ਵਿੱਤੀ ਨਾਸਮਝੀ ਦਾ ਸਬੂਤ ਦਿੱਤਾ ਹੈ, ਜਿਸ ਕਾਰਨ ਅੱਜ ਪੰਜਾਬ ਕਰਜ਼ੇ ਵਿੱਚ ਡੁੱਬਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਸਰਕਾਰ ਨੇ ਪੰਜਾਬ ਦੀ ਆਰਥਿਕਤਾ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਇੱਕ ਵਾਰ ਵੀ ਯਤਨ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਅਸੀਂ 3 ਮਹੀਨਿਆਂ ਦੌਰਾਨ ਸਿੰਕਿੰਗ ਫੰਡ ਵਿੱਚ 1 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਇਰਾਦੇ ਸਾਫ਼ ਹਨ ਅਤੇ ਸਰਕਾਰ ਦੀ ਸੋਚ ਹੈ ਕਿ ਪੰਜਾਬ ਦੀ ਆਰਥਿਕਤਾ ਨੂੰ ਮੁੜ ਉਸੇ ਮੁਕਾਮ ’ਤੇ ਲਿਆਂਦਾ ਜਾਵੇ। ਖ਼ਜਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਇਹ ਪਹਿਲਾ ਬਜਟ ਹੈ, ਜੋ ਕਿ ਜਨਤਾ ਤੋਂ ਪੁੱਛ ਕੇ ਪੇਸ਼ ਕੀਤਾ ਗਿਆ ਹੈ, ਜਨਤਾ ਨਾਲ ਸਲਾਹ ਕਰਕੇ ਅਤੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖ ਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।

Exit mobile version