ਪੀਆਰਟੀਸੀ ਦੇ ਚੇਅਰਮੈਨ

ਹਰਪਾਲ ਜੁਨੇਜਾ ਪੀਆਰਟੀਸੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ, ‘ਆਪ’ ਲੀਡਰਸ਼ਿਪ ਨੇ ਦਿੱਤੀ ਵਧਾਈ

ਜਲੰਧਰ, 31 ਜਨਵਰੀ 2026: ਅੱਜ ਪਟਿਆਲਾ ਵਿਖੇ ਪੀਆਰਟੀਸੀ ਦੇ ਮੁੱਖ ਦਫਤਰ ਵਿਖੇ ਹਰਪਾਲ ਜੁਨੇਜਾ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਹਰਪਾਲ ਜੁਨੇਜਾ ਵੱਲੋਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਦੇ ਮੌਕੇ ‘ਤੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਮੂੰਹ ਮਿੱਠਾ ਕਰਵਾਇਆ ਅਤੇ ਬਿਹਤਰੀਨ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਹਰਪਾਲ ਸਿੰਘ ਚੀਮਾ, ਬਲਤੇਜ ਪੰਨੂ ਤੇ ਹਰਚੰਦ ਸਿੰਘ ਬਰਸਟ ਵੀ ਮੌਜੂਦ ਰਹੇ |

ਇਸ ਮੌਕੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਲੀਡਰਸ਼ਿਪ ਨੇ ਪਹੁੰਚ ਕੇ ਹਰਪਾਲ ਜਨੇਜਾ ਨੂੰ ਵਧਾਈ ਦਿੱਤੀ | ਜਿਕਰਯੋਗ ਹੈ ਕਿ ਪੀਆਰਟੀਸੀ ਦੇ ਦਫਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ, ਜਿਸ ਤੋਂ ਬਾਅਦ ਹਰਪਾਲ ਜੁਨੇਜਾ ਨੇ ਬਤੌਰ ਚੇਅਰਮੈਨ ਵਜੋਂ ਆਪਣੀ ਜ਼ਿੰਮੇਵਾਰੀ ਸੰਭਾਲੀ |

ਇਸ ਮੌਕੇ ਪਹੁੰਚੇ ਅਮਨ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਰਪਾਲ ਜਨੇਜਾ ਨੂੰ ਪੀਆਰਟੀਸੀ ਦੇ ਚੇਅਰਮੈਨ ਵਜੋਂ ਜਿੰਮੇਵਾਰੀ ਦਿੱਤੀ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਇਹ ਜ਼ਿੰਮੇਵਾਰੀ ਉਹ ਤਨਦੇਹੀ ਨਾਲ ਨਿਭਾਉਣਗੇ | ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ‘ਚ ਪੀਆਰਟੀਸੀ ਦੇ ਜਿਹੜੇ ਵੀ ਛੋਟੇ ਵੱਡੇ ਮੁੱਦੇ ਹਨ, ਉਸ ‘ਤੇ ਵੀ ਚੇਅਰਮੈਨ ਵੱਲੋਂ ਉਸ ਨੂੰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ |

Read More: ਆਉਣ ਵਾਲੇ ਦਿਨਾਂ ‘ਚ ਹੋਰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਕਰਾਂਗੇ ਜਾਰੀ: CM ਭਗਵੰਤ ਮਾਨ

ਵਿਦੇਸ਼

Scroll to Top