Site icon TheUnmute.com

ਗੰਨਾ ਕਾਸ਼ਤਕਾਰਾਂ ਦੇ ਮਾਮਲੇ ਨੂੰ ਲੈ ਕੇ ਹਰਪਾਲ ਸਿੰਘ ਚੀਮਾ ਦੀ ਕਿਸਾਨਾਂ ਨਾਲ ਮੀਟਿੰਗ ਸ਼ੁਰੂ

Harpal Singh Cheema

ਚੰਡੀਗੜ੍ਹ 26 ਮਈ 2022: ਸਰਕਟ ਹਾਊਸ ਜਲੰਧਰ ਵਿਖੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਇਹ ਮੀਟਿੰਗ ਖੰਡ ਮਿੱਲਾਂ ਵੱਲ ਗੰਨੇ ਦੇ ਬਕਾਇਆ ਨੂੰ ਲੈ ਕੇ ਹੈ।ਜਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨਾਂ ਦੀਆਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ 26 ਮਈ ਯਾਨੀ ਕੱਲ੍ਹ ਨੂੰ ਫਗਵਾੜਾ ਜੀ.ਟੀ.ਰੋਡ ‘ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ |ਇਸਦੇ ਨਾਲ ਹੀ ਬੀਤੇ ਦਿਨ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਤੇ ਹਰਮੀਤ ਸਿੰਘ ਕਾਦੀਆ ਨੇ ਕਿਹਾ ਕਿ ਪੰਜਾਬ ਦੇ ਵਿੱਤ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਨੇ ਇਹ ਮਾਮਲਾ ਹੱਲ ਕਰਵਾਉਣ ਲਈ ਪੱਤਰ ਜਾਰੀ ਕੀਤਾ ਹੈ |

Exit mobile version