World Photography Day

ਵਿਸ਼ਵ ਫੋਟੋਗ੍ਰਾਫੀ ਦਿਹਾੜੇ ‘ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ

ਚੰਡੀਗੜ੍ਹ, 19 ਅਗਸਤ 2024: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿਸ਼ਵ ਫੋਟੋਗ੍ਰਾਫੀ ਦਿਹਾੜੇ (World Photography Day) ‘ਤੇ ਚੰਡੀਗੜ੍ਹ ਦੇ ਸੈਕਟਰ 16 ਸਥਿਤ ਕਲਾ ਭਵਨ ਵਿਖੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ । ਇਹ ਪ੍ਰਦਰਸ਼ਨੀ 19 ਅਗਸਤ ਤੋਂ 21 ਅਗਸਤ ਤੱਕ ਚੱਲੇਗੀ। ਇਹ ਪ੍ਰਦਰਸ਼ਨੀ ਚੰਡੀਗੜ੍ਹ ਪ੍ਰੈਸ ਕਲੱਬ ਵੱਲੋਂ ਪੰਜਾਬ ਕਲਾ ਭਵਨ ਦੇ ਸਹਿਯੋਗ ਨਾਲ ਲਗਾਈ ਜਾ ਰਹੀ ਹੈ |

ਇਸ ਪ੍ਰਦਰਸ਼ਨੀ ‘ਚ 65 ਪ੍ਰਤਿਭਾਸ਼ਾਲੀ ਫੋਟੋਗ੍ਰਾਫ਼ਰਾਂ ਦੁਆਰਾ 150 ਫੋਟੋਆਂ ਪੇਸ਼ ਕੀਤੀਆਂ ਹਨ , ਜੋ ਉਨ੍ਹਾ ਦੇ ਰਚਨਾਤਮਕ ਦ੍ਰਿਸ਼ਟੀ ਅਤੇ ਹੁਨਰ ਨੂੰ ਦਰਸਾਉਂਦੀਆਂ ਹਨ | ਇਸ ਮੌਕੇ ਵਿੱਤ ਮੰਤਰੀ ਨੇ ਫੋਟੋਗ੍ਰਾਫਰਾਂ ਨੂੰ ਮਿਲੇ ਅਤੇ ਉਨ੍ਹਾਂ ਦੇ ਹੁਨਰ ਦੀ ਸ਼ਲਾਘਾ ਕੀਤੀ |

ਇਸ ਮੌਕੇ (World Photography Day) ਹਰਪਾਲ ਸਿੰਘ ਚੀਮਾ ਨੇ ਪ੍ਰਸਿੱਧ ਫੋਟੋਗ੍ਰਾਫਰਾਂ ਨੂੰ ਸਨਮਾਨਿਤ ਕੀਤਾ | ਇਨ੍ਹਾਂ ‘ਚ ਸੰਜੀਵ ਸ਼ਰਮਾ, ਟੀ.ਐਸ. ਬੇਦੀ, ਰਜਨੀਸ਼ ਕਤਿਆਲ, ਅਜੈ ਵਰਮਾ ਅਤੇ ਜੈਪਾਲ ਨੂੰ ਫੋਟੋਗ੍ਰਾਫੀ ‘ਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ‘ਲਾਈਫਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ। ਇਸਦੇ ਨਾਲ ਹੀ ਪ੍ਰਦਰਸ਼ਨੀ ‘ਚ ਹਿੱਸਾ ਲੈਣ ਵਾਲੇ ਫੋਟੋਗ੍ਰਾਫਰਾਂ ਨੂੰ ਭਾਗੀਦਾਰੀ ਸਰਟੀਫਿਕੇਟ ਵੀ ਵੰਡੇ ਅਤੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ। ਵਿੱਤ ਮੰਤਰੀ ਨੇ ਕਿਹਾ ਕਿ ਫੋਟੋਗ੍ਰਾਫਰ ਸਾਡੇ ਸਮਾਜ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦੇ ਹਨ, ਜੋ ਸਾਨੂੰ ਸਾਡੇ ਅਤੀਤ, ਭਵਿੱਖ ਅਤੇ ਕੁਦਰਤ ਨਾਲ ਜੋੜਨ ਦੀ ਤਾਕਤ ਰੱਖਦੇ ਹਨ।

Scroll to Top