ਦਿੜ੍ਹਬਾ 2 ਜੂਨ 2025: ਦਿੜ੍ਹਬਾ ਵਿਧਾਨ ਸਭਾ (vidhan sabha) ਹਲਕੇ ਵਿੱਚ ਵਿਕਾਸ ਦੀ ਇੱਕ ਨਵੀਂ ਲਹਿਰ ਦੇਖਣ ਨੂੰ ਮਿਲੀ ਜਦੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (harpal singh cheema) ਨੇ ਦਿੜ੍ਹਬਾ ਵਿੱਚ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਉਨ੍ਹਾਂ ਹਲਕੇ ਦੇ ਪਿੰਡ ਜਨਾਲ ਵਿਖੇ ਲਗਭਗ 2.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 17 ਕਿਲੋਮੀਟਰ ਲੰਬੇ ਨਹਿਰੀ ਪਾਣੀ ਦੀ ਪਾਈਪਲਾਈਨ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਸਬੰਧ ਵਿੱਚ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਕਮਿਊਨਿਟੀ ਹਾਲ ਦੇ ਨਿਰਮਾਣ ਨਾਲ ਦਿੜ੍ਹਬਾ ਖੇਤਰ ਦੇ ਅਨੁਸੂਚਿਤ ਜਾਤੀਆਂ ਅਤੇ ਗਰੀਬ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ।
ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਹਾਲ ਨਾਲ ਵੱਡੀ ਗਿਣਤੀ ਵਿੱਚ ਲੋਕਾਂ, ਖਾਸ ਕਰਕੇ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਫਾਇਦਾ ਹੋਵੇਗਾ, ਜੋ ਹੁਣ ਇੱਥੇ ਖੁਸ਼ੀ ਅਤੇ ਗਮੀ ਦੇ ਆਪਣੇ ਸਮਾਗਮ ਬਹੁਤ ਆਸਾਨੀ ਨਾਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਗਰੀਬ ਅਤੇ ਮੱਧ ਵਰਗ ਦੇ ਪਰਿਵਾਰ ਮਹਿੰਗੇ ਮਹਿਲਾਂ ਵਿੱਚ ਸਮਾਗਮ ਕਰਵਾਉਣ ਲਈ ਕਰਜ਼ਾ ਲੈਂਦੇ ਹਨ, ਜਿਸ ਕਾਰਨ ਉਹ ਸਾਲਾਂ ਤੱਕ ਕਰਜ਼ੇ ਦੇ ਬੋਝ ਹੇਠ ਦੱਬੇ ਰਹਿੰਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਕਈ ਸਾਲਾਂ ਤੱਕ ਅਣਸੁਲਝੀਆਂ ਰਹਿੰਦੀਆਂ ਹਨ, ਪਰ ਇਹ ਕਮਿਊਨਿਟੀ ਹਾਲ ਉਨ੍ਹਾਂ ਲਈ ਮਦਦਗਾਰ ਸਾਬਤ ਹੋਵੇਗਾ ਅਤੇ ਉਨ੍ਹਾਂ ਨੂੰ ਕਰਜ਼ੇ ਤੋਂ ਵੀ ਬਚਾਏਗਾ। ਉਨ੍ਹਾਂ ਇਹ ਵੀ ਦੱਸਿਆ ਕਿ ਦਿੜ੍ਹਬਾ ਵਿੱਚ ਗੁਰਦੁਆਰਾ ਸਾਹਿਬ ਦੇ ਤਿੰਨ ਦਰਵਾਜ਼ਿਆਂ ਨਾਲ ਸਬੰਧਤ ਰਕਮ ਵੀ ਜਾਰੀ ਕਰ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ (harpal singh cheema) ਨੇ ਦਿੜ੍ਹਬਾ ਦੇ ਪਿੰਡ ਜਨਾਲ ਵਿੱਚ ਲਗਭਗ 2 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ 17 ਕਿਲੋਮੀਟਰ ਲੰਬੀ ਨਹਿਰੀ ਪਾਣੀ ਦੀ ਪਾਈਪਲਾਈਨ ਦਾ ਨੀਂਹ ਪੱਥਰ ਰੱਖਿਆ, ਜੋ ਕਿ ਪੰਜਾਬ ਸਰਕਾਰ ਦੇ ਸੂਬੇ ਦੇ ਹਰ ਖੇਤ ਨੂੰ ਨਹਿਰੀ ਪਾਣੀ ਨਾਲ ਜੋੜਨ ਦੇ ਯਤਨਾਂ ਦੇ ਹਿੱਸੇ ਵਜੋਂ ਹੈ।
Read More: ਪੁਲਿਸ ਨੇ 80 ਹਜ਼ਾਰ ਲੀਟਰ ਈਥਾਨੌਲ ਦੇ ਦੋ ਟਰੱਕ ਕੀਤੇ ਬਰਾਮਦ, 8 ਜਣਿਆਂ ਨੂੰ ਕੀਤਾ ਗ੍ਰਿਫਤਾਰ