ਚੰਡੀਗੜ੍ਹ, 08 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਚੋਣ ਇੰਚਾਰਜ ਨਿਯੁਕਤ ਕੀਤਾ ਹੈ। ਦੂਜੇ ਪਾਸੇ ਜਲੰਧਰ ਚੋਣ ਇੰਚਾਰਜ ਬਣਾਏ ਜਾਣ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ।
ਇਸ ਦੌਰਾਨ ਉਨ੍ਹਾਂ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਰਣਨੀਤੀ ਦੇ ਚਰਚਾ ਕੀਤੀ । ਮੁੱਖ ਮੰਤਰੀ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਇੰਚਾਰਜ ਬਣਨ ਲਈ ਵਧਾਈ ਦਿੱਤੀ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਜਲੰਧਰ ਜ਼ਿਮਨੀ ਚੋਣ ਲਈ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ, ਜੋ ਕਿ ਹਾਲ ਵਿੱਚ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ |