ਚੰਡੀਗੜ੍ਹ, 09 ਅਗਸਤ 2024: ਦਿੱਲੀ ਦੀ ਆਬਕਾਰੀ ਨੀਤੀ ਅਤੇ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ‘ਚ ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਲਈ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ।
ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲਗਾਤਾਰ ਵਿਰੋਧੀ ਪਾਰਟੀਆਂ ‘ਤੇ ਝੂਠੇ ਕੇਸ ਦਰਜ ਕਰਕੇ ਜਾਂਚ ਨੂੰ ਜਾਣਬੁੱਝ ਕੇ ਲੰਮਾ ਕਰ ਰਹੀ ਹੈ ਤਾਂ ਜੋ ਉਹ ਜੇਲ੍ਹ ‘ਚ ਰਹਿਣਗੇ | ਉਨ੍ਹਾਂ ਨੇ ਭਾਰਤੀ ਹਾਕੀ ਟੀਮ, ਨੀਰਜ ਚੋਪੜਾ ਅਤੇ ਮਨੂ ਭਾਕਰ ਨੂੰ ਜਿੱਤ ਦੀਆਂ ਵਧਾਈਆਂ ਅਤੇ ਭਾਗ ਲੈਣ ਵਾਲਿਆਂ ਨੂੰ ਵੀ ਮੁਬਾਰਕਾਂ ਦਿੱਤੀਆਂ |
ਉਨ੍ਹਾਂ ਕਿਹਾ ਕਿ ਭਾਰਤੀ ਹਾਕੀ ਟੀਮ ਦੇ 10 ਖਿਡਾਰੀ ਪੰਜਾਬ ਦੇ ਸਨ, ਜਿਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਏਸ਼ੀਅਨ ਖੇਡਾਂ ਦੇ ਵਿਸ਼ਵ ਕੱਪ ਉਲੰਪਿਕ ‘ਚ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਰਕਾਰ ਸਖ਼ਤ ਮਿਹਨਤ ਕਰ ਰਹੀ ਹੈ |