Harpal Singh Cheema

ਹਰਪਾਲ ਸਿੰਘ ਚੀਮਾ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ, ਭਾਜਪਾ ‘ਤੇ ਸਾਧੇ ਤਿੱਖੇ ਨਿਸ਼ਾਨੇ

ਚੰਡੀਗੜ੍ਹ, 13 ਸਤੰਬਰ 2024: ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਸੁਪਰੀਮ ਕੋਰਟ ਵੱਲੋਂ ਸੀਐੱਮ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ | ਹਰਪਾਲ ਸਿੰਘ ਚੀਮਾ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਭਾਜਪਾ ਦੇ ਰਵੱਈਆਂ ਲਈ ਵੱਡਾ ਝਟਕਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਲੋਕਤੰਤਰ ਦੀ ਜਿੱਤ ਅਤੇ ਭਾਜਪਾ ਹਕੂਮਤ ਨੂੰ ਕਰਾਰਾ ਜਵਾਬ ਹੈ | ਉਨ੍ਹਾਂ ਕਿਹਾ ਕਿ ਭਾਜਪਾ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ, ਜਿਸਾਨੂੰ ਲੋਕ ਬਰਦਾਸ਼ਤ ਨਹੀਂ ਕਰਨਗੇ।

Scroll to Top