Harpal Singh Cheema

ਹਰਪਾਲ ਸਿੰਘ ਚੀਮਾ ਦੀ ਸਿੱਧੀ ਚਿਤਾਵਨੀ, ਘਿਨਾਉਣੇ ਅਪਰਾਧਾਂ ‘ਚ ਸ਼ਾਮਲ ਲੋਕ ਮੁਕਾਬਲੇ ਲਈ ਰਹਿਣ ਤਿਆਰ

ਚੰਡੀਗੜ੍ਹ/ਲੁਧਿਆਣਾ, 14 ਮਾਰਚ 2025: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਲੁਧਿਆਣਾ ਦੇ ਪਿੰਡ ਸੀਹਾਂ ਦੌਦ ਪਹੁੰਚੇ ਅਤੇ ਅਗਵਾ ਕੀਤੇ ਲੜਕੇ ਭਵਕੀਰਤ ਸਿੰਘ ਨੂੰ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕੀਤਾ ਤਾਂ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਸਮਰਥਨ ‘ਚ ਨਾਅਰੇ ਲਗਾਏ |

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਜਮਾਤ ਦੇ ਵਿਦਿਆਰਥੀ ਭਵਕੀਰਤ ਸਿੰਘ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ। ਭਵਕੀਰਤ ਨੂੰ ਦੋ ਮੋਟਰਸਾਈਕਲ ਸਵਾਰ ਸ਼ੱਕੀਆਂ ਨੇ ਉਸ ਸਮੇਂ ਅਗਵਾ ਕਰ ਲਿਆ ਜਦੋਂ ਉਹ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ।

ਮਾਪਿਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦਾ ਧੰਨਵਾਦ ਕੀਤਾ ਜਿਸਨੇ ਤੁਰੰਤ ਕਾਰਵਾਈ ਕਰਕੇ ਉਨ੍ਹਾਂ ਦਾ ਬੱਚਾ ਅਗਵਾਕਾਰਾਂ ਦੇ ਚੁੰਗਲ ਤੋਂ ਬਚਾਇਆ। ਭਾਵਕੀਰਤ ਦੀ ਮਾਂ ਜਸਪ੍ਰੀਤ ਕੌਰ ਅਤੇ ਪਿਤਾ ਰਣਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਮੇਂ ਸਿਰ ਕਾਰਵਾਈ ਕਾਰਨ ਉਨ੍ਹਾਂ ਦਾ ਪੁੱਤਰ 24 ਘੰਟਿਆਂ ਦੇ ਅੰਦਰ ਸੁਰੱਖਿਅਤ ਘਰ ਪਹੁੰਚ ਗਿਆ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਪੰਜਾਬ ਪੁਲਿਸ ਦੀ ਸਖ਼ਤ ਅਤੇ ਤੁਰੰਤ ਕਾਰਵਾਈ ਦੀ ਪ੍ਰਸ਼ੰਸਾ ਕੀਤੀ ਹੈ | ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ‘ਚੋਂ ਅਪਰਾਧ ਅਤੇ ਅਪਰਾਧੀ ਤੱਤਾਂ ਨੂੰ ਖਤਮ ਕਰਨ ਲਈ ਪੁਲਿਸ ਨੂੰ ਸੁਤੰਤਰ ਤੌਰ ‘ਤੇ ਕੰਮ ਕਰਨ ਦੀ ਪੂਰੀ ਆਜ਼ਾਦੀ ਦਿੱਤੀ ਹੈ।
ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਜਸਵੰਤ ਸਿੰਘ ਗੱਜਣਮਾਜਰਾ, ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ, ਐਸਐਸਪੀ ਖੰਨਾ ਜੋਤੀ ਯਾਦਵ ਬੈਂਸ ਵੀ ਮੌਜੂਦ ਸਨ।

Read More: ਬੱਚੇ ਨੂੰ ਅਗਵਾ ਕਰਨ ਵਾਲਿਆਂ ਦੇ ਪੁਲਿਸ ਐਨਕਾਊਂਟਰ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

Scroll to Top