ਬਿਕਰਮ ਸਿੰਘ ਮਜੀਠੀਆ

ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਹਰਪਾਲ ਚੀਮਾ ਦਾ ਬਿਆਨ, ਕਿਹਾ- “ਜ਼ਮਾਨਤ ਦੇਣ ਦਾ ਮਤਲਬ ਬਰੀ ਹੋਣਾ ਨਹੀਂ”

ਪੰਜਾਬ, 02 ਫਰਵਰੀ 2026: ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਅੱਜ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ। ਜ਼ਮਾਨਤ ਸੰਬੰਧੀ ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਹੈ।

ਦੂਜੇ ਪਾਸੇ ਸੁਪਰੀਮ ਕੋਰਟ ਤੋਂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਬਾਰੇ ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਅਦਾਲਤ ਦਾ ਫੈਸਲਾ ਹੈ। ਜ਼ਮਾਨਤ ਦੇਣ ਦਾ ਮਤਲਬ ਬਰੀ ਹੋਣਾ ਨਹੀਂ ਹੈ। ਜ਼ਮਾਨਤ ਲਈ ਸ਼ਰਤਾਂ ਹਨ ਅਤੇ ਸਾਡੇ ਕੋਲ ਠੋਸ ਸਬੂਤ ਹਨ। ਹਰਪਾਲ ਚੀਮਾ ਦਾ ਕਹਿਣਾ ਹੈ ਕਿ ਜ਼ਮਾਨਤ ਮਿਲਣਾ ਜਿੱਤ ਨਹੀਂ ਹੈ, ਉਨ੍ਹਾਂ ਨੂੰ ਅਜੇ ਤੱਕ ਕਿਸੇ ਨੂੰ ਵੀ ਕਲੀਨ ਚਿੱਟ ਨਹੀਂ ਮਿਲੀ ਹੈ।”

ਵਿਜੀਲੈਂਸ ਵਿਭਾਗ ਨੇ ਆਪਣੀ ਚਾਰਜਸ਼ੀਟ ‘ਚ 700 ਕਰੋੜ ਰੁਪਏ ਦੀ ਗੈਰ-ਕਾਨੂੰਨੀ ਅਤੇ ਬੇਹਿਸਾਬ ਜਾਇਦਾਦ ਦਾ ਖੁਲਾਸਾ ਕੀਤਾ ਹੈ। ਇਹ ਚਾਰਜਸ਼ੀਟ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ 15 ਸਥਾਨਾਂ ਦੀ ਜਾਂਚ ਕਰਨ ਤੋਂ ਬਾਅਦ ਤਿਆਰ ਕੀਤੀ ਗਈ ਸੀ। ਚਾਰਜਸ਼ੀਟ ‘ਚ ਕਈ ਅਕਾਲੀ ਅਤੇ ਭਾਜਪਾ ਆਗੂਆਂ ਦੇ ਬਿਆਨ ਵੀ ਸ਼ਾਮਲ ਹਨ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਜੀਲੈਂਸ ਵਿਭਾਗ ਨੇ ਸਮੇਂ ਸਿਰ ਚਾਰਜਸ਼ੀਟ ਦਾਇਰ ਕੀਤੀ।

ਜਿਕਰਯੋਗ ਹੈ ਕਿ ਬਿਕਰਮ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਲਗਭੱਗ ਸੱਤ ਮਹੀਨਿਆਂ ਤੋਂ ਨਾਭਾ ਜੇਲ੍ਹ ‘ਚ ਹਨ। ਇਸ ਦੌਰਾਨ ਅੱਜ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਨਾਭਾ ਜੇਲ੍ਹ ‘ਚ ਉਨ੍ਹਾਂ ਨੂੰ ਮਿਲਣ ਲਈ ਗਏ।

Read More: ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ, ਮਿਲੀ ਜ਼ਮਾਨਤ

ਵਿਦੇਸ਼

Scroll to Top