July 2, 2024 6:34 pm
Harpreet Singh Sudan

ਹਰਪ੍ਰੀਤ ਸਿੰਘ ਸੂਦਨ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸਾਂਭਿਆ

ਸ੍ਰੀ ਮੁਕਤਸਰ ਸਾਹਿਬ, 20 ਫਰਵਰੀ 20204: 2013 ਬੈਚ ਦੇ ਆਈ.ਏ.ਐਸ. ਹਰਪ੍ਰੀਤ ਸਿੰਘ ਸੂਦਨ (Harpreet Singh Sudan) ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣਾ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਸੂਦਨ ਚੰਡੀਗੜ੍ਹ ਵਿਖੇ ਡਾਇਰੈਕਟਰ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਅਤੇ ਕੰਟਰੋਲਰ, ਪ੍ਰਿੰਟਿੰਗ ਅਤੇ ਸਟੇਸ਼ਨਰੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਹ ਇਸ ਤੋਂ ਪਹਿਲਾਂ ਵੀ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।

ਡਿਪਟੀ ਕਮਿਸ਼ਨਰ ਸੂਦਨ (Harpreet Singh Sudan) ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਗਾਰਡ ਆਫ ਆਨਰ ਲਿਆ, ਜਿਸ ਦੌਰਾਨ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ ਉਹਨਾਂ ਨੂੰ ‘ਜੀ ਆਇਆਂ ਨੂੰ’ ਆਖਿਆ ਗਿਆ। ਸਮੂਹ ਉੱਚ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਨੇ ਗੈਰ ਰਸਮੀ ਗੱਲਬਾਤ ਕਰਦਿਆਂ ਜ਼ਿਲ੍ਹੇ ਦੀ ਕਾਰਜਸ਼ੈਲੀ ਅਤੇ ਕੰਮਾਂ ਬਾਰੇ ਜਾਣਕਾਰੀ ਇਕੱਤਰ ਕੀਤੀ। ਇਸ ਤੋਂ ਬਾਅਦ ਉਹਨਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਮੁਕਤਸਰ ਸਾਹਿਬ ਡਾ. ਨਯਨ, ਐਸ.ਡੀ.ਐਮ., ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ, ਐਸ.ਡੀ.ਐਮ., ਮਲੋਟ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਗਿੱਦੜਬਾਹਾ ਅਜੀਤ ਪਾਲ ਸਿੰਘ, ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਸੁਖਬੀਰ ਸਿੰਘ ਬਰਾੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।