July 7, 2024 2:41 pm
Harsimrat Kaur Badal

ਭਰਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਭਾਵੁਕ ਹੋਈ ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ 10 ਅਗਸਤ 2022: ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਬਿਕਰਮ ਮਜੀਠੀਆ ਨੂੰ ਨਸ਼ਾ ਤਸਕਰੀ ਮਾਮਲੇ ‘ਚ ਜ਼ਮਾਨਤ ਮਿਲੀ ਹੈ | ਇਸ ਦੌਰਾਨ ਹਰਸਿਮਰਤ ਕੌਰ ਬਾਦਲ (Harsimrat Kaur Badal) ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ, ਮਜੀਠੀਆ ਨੂੰ ਜ਼ਮਾਨਤ ਮਿਲਣ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਵੁਕ ਹੋ ਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਗੁਰੂ ਸਾਹਿਬ ਨੇ ਨੇੜੇ ਹੋ ਕੇ ਉਨ੍ਹਾਂ ਦੀ ਅਰਦਾਸ ਸੁਣੀ ਹੈ |

ਉਨ੍ਹਾਂ ਕਿਹਾ ਕਿ ਅੱਜ ਸ੍ਰੀ ਹਰਿਮੰਦਰ ਸਾਹਿਬ ਗੁਰੂ ਸਾਹਿਬ ਦੇ ਇਹ ਅਰਦਾਸ ਕੀਤੀ ਸੀ ਕਿ ਉਹ ਆਪਣੇ ਨਿਰਦੋਸ਼ ਭਰਾ ਨੂੰ ਰੱਖੜੀ ਵਾਲੇ ਦਿਨ ਜੇਲ੍ਹ ਵਿੱਚ ਰੱਖੜੀ ਨਹੀਂ ਬੰਨ੍ਹਣਾ ਚਾਹੁੰਦੇ ਅਤੇ ਗੁਰੂ ਸਾਹਿਬ ਨੇ ਨੇੜੇ ਹੋ ਕੇ ਉਨ੍ਹਾਂ ਦੀ ਅਰਦਾਸ ਸੁਣੀ ਹੈ | ਇਸਦੇ ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਮੌਜੂਦਾ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜਿਸ ਬਿਕਰਮਜੀਤ ਸਿੰਘ ਮਜੀਠੀਆ ਨੂੰ ਨਸ਼ੇ ਦਾ ਦੋਸ਼ ਲਗਾ ਕੇ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ ਕਿ ਉਸ ਦੇ ਜੇਲ੍ਹ ਵਿੱਚ ਜਾਣ ਤੋਂ ਬਾਅਦ ਨਸ਼ਾ ਰੁਕ ਗਿਆ ਜਾਂ ਖ਼ਤਮ ਹੋ ਗਿਆ ?

ਉਨ੍ਹਾਂ ਕਿਹਾ ਕਿ ਰਾਜਨੀਤਕ ਪਾਰਟੀਆਂ ਨੇ ਉਨ੍ਹਾਂ ਦਾ ਭਰਾ ਨੂੰ ਰਾਜਨੀਤਿਕ ਸ਼ਿਕਾਰ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਭੈਣਾਂ ਦੇ ਭਰਾ ਨਸ਼ੇ ਨਾਲ ਇਸ ਜਹਾਨ ਤੋਂ ਚਲੇ ਗਏ ਉਹ ਉਨ੍ਹਾਂ ਲਈ ਅਰਦਾਸ ਕਰਦੇ ਹਨ ਕਿ ਗੁਰੂ ਸਾਹਿਬ ਉਨ੍ਹਾਂ ‘ਤੇ ਆਪਣੀ ਕਿਰਪਾ ਬਣਾਈ ਰੱਖਣ ਅਤੇ ਪੰਜਾਬ ‘ਚ ਕਿਸੇ ਵੀ ਭੈਣ ਦਾ ਭਰਾ ਨਸ਼ੇ ਦੀ ਭੇਟ ਨਾ ਚੜ੍ਹੇ |