ਚੰਡੀਗੜ੍ਹ, 09 ਮਈ 2023: ਸ਼੍ਰੋਮਣੀ ਅਕਾਲੀ ਦਲ ਦੀ ਨੇਤਾ ਅਤੇ ਭਾਰਤ ਸਰਕਾਰ ਦੀ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ (Harsimrat Kaur Badal) ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ, ਉਥੇ ਹੀ ਹਰਸਿਮਰਤ ਕੌਰ ਬਾਦਲ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਅੰਦਰ ਚਾਰੋਂ ਪਾਸੇ ਪ੍ਰਕਰਮਾ ਕਰਕੇ ਕੀਰਤਨ ਸਰਵਣ ਕੀਤਾ ਗਿਆ ਅਤੇ ਇਲਾਹੀ ਗੁਰਬਾਣੀ ਕੀਰਤਨ ਦਾ ਅਨੰਦ ਪ੍ਰਾਪਤ ਕੀਤਾ ਹੈ |
ਉੱਥੇ ਹੀ ਹਰਸਿਮਰਤ ਕੌਰ ਬਾਦਲ (Harsimrat Kaur Badal) ਵੱਲੋਂ ਇਕ ਸਧਾਰਣ ਸ਼ਰਧਾਲੂ ਵਾਂਗੂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਉਥੇ ਹੀ ਬੀਤੇ ਸਮੇਂ ਪੰਜਾਬ ਦੇ ਬਾਬਾ ਬੋਹੜ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਸਵਰਗਵਾਸ ਹੋਣ ਤੋਂ ਬਾਅਦ ਪਹਿਲੀ ਵਾਰ ਹਰਸਿਮਰਤ ਕੌਰ ਬਾਦਲ ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਆਏ ਹਨ | ਉਨ੍ਹਾਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ | ਉਥੇ ਹੀ ਦੂਜੇ ਪਾਸੇ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਕਿਸੇ ਵੀ ਤਰ੍ਹਾਂ ਦੇ ਸਿਆਸੀ ਬਿਆਨ ਅਤੇ ਧਾਰਮਿਕ ਬਿਆਨਾ ‘ਤੇ ਗੁਰੇਜ਼ ਰੱਖਿਆ ਗਿਆ ਅਤੇ ਉਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਪੂਰੀ ਤਰਾਂ ਨਾਲ ਦੂਰੀ ਬਣਾਈ ਰੱਖੀ |
ਇਥੇ ਜ਼ਿਕਰਯੋਗ ਹੈ ਕਿ ਹਰ ਮਹੀਨੇ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਰਖਾਏ ਗਏ ਬਾਦਲ ਪਰਿਵਾਰ ਵੱਲੋਂ ਵਿਧੀ ਬੰਦ-ਪਾਠ ਅਤੇ ਭੋਗ ਵਿੱਚ ਸ਼ਿਰਕਤ ਕਰਨ ਵਾਸਤੇ ਪਹੁੰਚੇ ਹਨ ਅਤੇ ਗੁਰੂ ਘਰ ਆਉਂਦੇ ਹਨ | ਬਾਦਲ ਪਰਿਵਾਰ ਵੱਲੋਂ ਰਖਵਾਏ ਗਏ ਵਿਧੀਬੱਧ ਪਾਠਾਂ ਦੇ ਭੋਗਾਂ ਦੇ ਵਿਚ ਰਿਸਾਲਤ ਆ ਗਿਆ ਅਤੇ ਉਹਨਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਪੱਤਰਕਾਰਾਂ ਨਾਲ ਨਹੀਂ ਕੀਤੀ ਗਈ |