July 7, 2024 7:42 pm
ਹਰਸਿਮਰਤ ਕੌਰ ਬਾਦਲ

ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਤੋਂ ਸਿਹਤ ਮੰਤਰੀ ਜੌੜਾਮਾਜਰਾ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ

ਚੰਡੀਗੜ੍ਹ 30 ਜੁਲਾਈ 2022: ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਵੀਸੀ ਡਾ. ਰਾਜ ਬਹਾਦਰ ਦਾ ਜਨਤਕ ਤੌਰ ‘ਤੇ ਅਪਮਾਨ ਕਰਨ ‘ਤੇ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਦੀ ਹਾਂ ਕਿ ਉਹ ਬਾਬਾ ਫਰੀਦ ਯੂਨੀਵਰਸਿਟੀ ਆਫ ਸਾਇੰਸ ਦੇ ਵੀ.ਸੀ. ਡਾਕਟਰ ਰਾਜ ਬਹਾਦੁਰ ਨਾਲ ਦੁਰਵਿਵਹਾਰ ਕਰਨ ਅਤੇ ਉਸ ਤੋਂ ਅਸਤੀਫ਼ਾ ਵਾਪਸ ਲੈਣ ਦੀ ਬੇਨਤੀ ਕਰਨ ਦੇ ਨਾਲ-ਨਾਲ ਪ੍ਰਸਿੱਧ ਸਰਜਨ ਤੋਂ ਮੁਆਫ਼ੀ ਮੰਗਣ ਲਈ ਸੱਤਾ ਦੇ ਨਸ਼ੇ ‘ਚ ਹੈਲਥ ਮਨਿਸਟਰ ਜੌੜਾਮਾਜਰਾ ਨੂੰ ਬਰਖ਼ਾਸਤ ਕੀਤਾ ਜਾਵੇਗਾ ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਾਬਾ ਫਰੀਦ ਯੂਨੀਵਰਸਿਟੀ ਦੀਆਂ ਵਿੱਤੀ ਲੋੜਾਂ ਨੂੰ ਪੂਰਾ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ । ਉਨ੍ਹਾਂ ਨੂੰ ਬਾਹਰ ਧੱਕਣ ਦੀ ਬਜਾਏ ਚੋਟੀ ਦੇ ਮੈਡੀਕਲ ਪੇਸ਼ੇਵਰਾਂ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।

ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਸਾਇੰਸ ਦੇ ਵੀ.ਸੀ. ਡਾਕਟਰ ਰਾਜ ਬਹਾਦਰ ਨਾਲ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਨਿੰਦਣਯੋਗ ਵਤੀਰੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਡਾ: ਬਹਾਦਰ ਨਾਲ ਗੱਲ ਕਰਕੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ ।