July 2, 2024 9:59 pm
Harsimrat Kaur Badal

ਪੰਜਾਬ ਯੂਨੀਵਰਸਿਟੀ ਮੁੱਦੇ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਮਾਨ ਸਰਕਾਰ ਨੂੰ ਘੇਰਿਆ

ਚੰਡੀਗੜ੍ਹ, 24 ਮਈ 2022: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal)ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਐਲਾਨੇ ਜਾਣ ’ਤੇ ਇਤਰਾਜ ਜਤਾਇਆ ਹੈ | ਇਸ ਮੁੱਦੇ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਸੀ ਐੱਮ ਭਗਵੰਤ ਮਾਨ ਨੂੰ ਕਿਹਾ ਕਿ ਆਪਣੇ ਸੂਬੇ ਵਲ ਧਿਆਨ ਦੇਣ। ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਸੀ ਐੱਮ ਭਗਵੰਤ ਮਾਨ ਨੂੰ ਕਿਹਾ ਕਿ ਜਦੋਂ ਰੋਮ ਸੜ ਰਿਹਾ ਸੀ ਤਾਂ ਨੀਰੋ ਬੰਸਰੀ ਵਜਾ ਰਿਹਾ ਸੀ।ਉਨ੍ਹਾਂ ਨੇ ਸੀ ਐੱਮ ਮਾਨ ਨੂੰ ਕਿਹਾ ਕਿ ਤੁਸੀਂ ਪੰਜਾਬ ਨਾਲ ਨੀਰੋ ਵਰਗਾ ਵਿਵਹਾਰ ਨਾ ਕਰੋ। ਜਾਗੋ ਅਤੇ ਕੇਂਦਰ ਦੇ ਅਜਿਹੇ ਫੈਸਲੇ ਦਾ ਡੱਟ ਕੇ ਮੁਕਾਬਲਾ ਕਰੋ।

Punjab University issue

ਇਸਦੇ ਨਾਲ ਹੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਬੀ.ਐੱਸ.ਐੱਫ. ਫੌਜ ਦਾ ਅਧਿਕਾਰ ਖੇਤਰ ਵਧਾਉਂਦੇ ਹਨ, ਫਿਰ ਬੀ.ਬੀ.ਐੱਮ. ਬੀ. ਰਾਹੀਂ ਪੰਜਾਬ ਦੇ ਪਾਣੀਆਂ ਤੱਕ ਆਉਂਦੇ ਹਨ ਅਤੇ ਫਿਰ ਸਾਡੀ ਰਾਜਧਾਨੀ ’ਚ ਕੇਂਦਰੀ ਸੇਵਾ ਨਿਯਮ ਅਤੇ ਹੁਣ ਪੰਜਾਬ ਯੂਨੀਵਰਸਿਟੀ ’ਤੇ ਵੀ ਕੇਂਦਰ ਆਪਣਾ ਰਾਜ ਕਰਨਾ ਚਾਹੁੰਦੀ ਹੈ।

ਇਸਦੇ ਨਾਲ ਹੀ ਸੁਖਬੀਰ ਬਾਦਲ ਨੇ ਵੀ ਇਸ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਿਆ | ਇਸ ਦੌਰਾਨ ਉਨ੍ਹਾਂ ਕਿਹਾ ਕਿ ਅਜਿਹਾ ਉਦੋਂ ਹੁੰਦਾ ਹੈ ਜਦੋਂ ਸਾਡੀ ਸਰਕਾਰ ਦਿੱਲੀ ਤੋਂ ਚਲਾਈ ਜਾਂਦੀ ਹੈ ਅਤੇ ਪੰਜਾਬ ਅਤੇ ਇਸ ਦੇ ਹਿੱਤਾਂ ਦੀ ਰਾਖੀ ਕਰਨ ਤੋਂ ਅਣਜਾਣ ਹੁੰਦੀ ਹੈ। ਇਸਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੂੰ ਫੈਸਲਾਕੁੰਨ ਢੰਗ ਨਾਲ ਕੰਮ ਕਰਨਾ ਚਾਹੀਦਾ ਹੈ |