August 24, 2024 3:17 am
bibi badal

ਹਰਸਿਮਰਤ ਕੌਰ ਬਾਦਲ ਨੇ ਭਾਰਤ ਸਰਕਾਰ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ 8 ਦਸੰਬਰ 2021: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਭਾਰਤ ਸਰਕਾਰ ਨੂੰ ਵਿਸ਼ੇਸ਼ ਅਪੀਲ ਕੀਤੀ ਹੈ। ਹਰਸਿਮਰਤ ਬਾਦਲ (Harsimrat Kaur Badal) ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਰਾਜਧਾਨੀ ਦਿੱਲੀ ‘ਚ ਸ੍ਰੀ ਤੇਗ ਬਹਾਦਰ ਜੀ ਦੇ ਨਾਮ ‘ਤੇ ਵਿੱਦਿਅਕ ਸੰਸਥਾ ਦੀ ਸਥਾਪਨਾ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਦਿੱਲੀ ਏਅਰਪੋਰਟ ਦਾ ਨਾਂ ਗੁਰੂ ਸਾਹਿਬ ਜੀ ਦੇ ਨਾਂ ‘ਤੇ ਰੱਖਣ ਦੀ ਗੱਲ ਵੀ ਕਹੀ ਹੈ।

ਹਰਸਿਮਰਤ ਬਾਦਲ ਨੇ ਕਿਹਾ ਕਿ ਇਹ ਕਦਮ ਭਾਰਤ ਦੇ ਧਾਰਮਿਕ ਅਤੇ ਸਮਾਜਿਕ ਸਹਿਣਸ਼ੀਲਤਾ ਦੇ ਸੰਦੇਸ਼ ਨੂੰ ਵਿਸ਼ਵ ਭਰ ਵਿੱਚ ਲਿਜਾਣ ਵਿੱਚ ਸਾਰਥਕ ਸਾਬਤ ਹੋਵੇਗਾ ਹਰਸਿਮਰਤ ਬਾਦਲ ਨੇ ਕਿਹਾ ਕਿ ਆਓ ਅੱਜ ‘ਹਿੰਦ ਕੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਪਾਤਸ਼ਾਹ ਜੀ ਦੀ ਕੁਰਬਾਨੀ ਅਤੇ ਮਹੱਤਵ ਨੂੰ ਵਿਸ਼ਵ ਪੱਧਰ ‘ਤੇ ਧਾਰਮਿਕ ਅਜ਼ਾਦੀ, ਸਨਮਾਨ ਅਤੇ ਸਹਿਣਸ਼ੀਲਤਾ ਦੀ ਚਮਕ ਮੁੜ ਸੁਰਜੀਤ ਕਰੀਏ।