July 2, 2024 9:14 pm
Harsimrat Kaur Badal paid obeisance at Dera Sachkhand Ballan

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਡੇਰਾ ਸੱਚਖੰਡ ਬੱਲਾਂ ਵਿਖੇ ਹੋਈ ਨਤਮਸਤਕ

ਚੰਡੀਗੜ੍ਹ 31 ਦਸੰਬਰ 2021: ਸਾਬਕਾ ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ (Harsimrat Kaur Badal) ਅੱਜ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਮੁੱਚੀ ਲੀਡਰਸ਼ਿਪ ਨਾਲ ਡੇਰਾ ਬ੍ਰਹਮਲੀਨ (Dera Brahmlin) ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਡੇਰੇ ਪਹੁੰਚੇ। ਇਸ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਸਭ ਤੋਂ ਪਹਿਲਾਂ ਸੱਚਖੰਡ ਵਿਖੇ ਸੰਤ ਸਰਵਣ ਦਾਸ ਮਹਾਰਾਜ ਜੀ ਦੀ ਪ੍ਰਤਿਮਾ ਅੱਗੇ ਫੁੱਲ ਅਰਪਿਤ ਕਰਕੇ ਮੱਥਾ ਟੇਕਿਆ ਅਤੇ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।