July 2, 2024 4:41 pm
badal

ਕੇਜਰੀਵਾਲ ਦੇ ਪੰਜਾਬ ਤਿਰੰਗਾ ਮਾਰਚ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦੇ ਕੱਸਿਆ ਤੰਜ

ਅੰਮ੍ਰਿਤਸਰ 15 ਦਸੰਬਰ 2021 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal)  ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ, ਨਤਮਸਤਕ ਹੋਣ ਮਗਰੋਂ ਉਨ੍ਹਾਂ ਨੇ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ,ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਚੰਨੀ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਅਤੇ ਸੂਬਾ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਚੰਨੀ ਸਰਕਾਰ ਸਿਰਫ ਐਲਾਨ ਹੀ ਕਰ ਰਹੀ ਹੈ, ਜ਼ਮੀਨੀ ਹਕੀਕਤ ਕੁਝ ਨਹੀਂ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਤੇ ਨਿਸ਼ਾਨਾ ਸਾਧਦੇ ਹੋਏ,
ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਦੇ ਮੁਖੀ ਅਰਵਿੰਦ ਕੇਜਰੀਵਾਲ ਜਦੋਂ ਵੀ ਇਲੈਕਸ਼ਨ ਹੁੰਦਾ ਹੈ ਉਦੋਂ ਹੀ ਉਸ ਸੂਬੇ ਵਿੱਚ ਚਲੇ ਜਾਂਦੇ ਹਨ, ਅਤੇ ਉੱਥੇ ਜਾ ਕੇ ਵੱਡੇ ਵੱਡੇ ਗਾਰੰਟੀਆਂ ਵੀ ਦਿੰਦੇ ਹਨ ਲੇਕਿਨ ਅਗਰ ਦੂਸਰੇ ਸੂਬਿਆਂ ਚ ਅਰਵਿੰਦ ਕੇਜਰੀਵਾਲ ਨੂੰ ਗਾਰੰਟੀਆਂ ਦੇਂਦਾ ਇਨ੍ਹਾਂ ਹੀ ਚਾਅ ਹੈ ਤਾਂ ਪਹਿਲੇ ਇਹ ਗਰੰਟੀਆਂ ਆਪਣੇ ਦਿੱਲੀ ਵਿਚ ਪੂਰੀਆ ਕਰਨ, ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ 2017 ਚ ਆਮ ਆਦਮੀ ਪਾਰਟੀ ਦੇ ਜਿੱਤੇ ਵਿਧਾਇਕ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ ਇਸ ਤੋਂ ਸਾਫ ਪਤਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਕਾਂਗਰਸ ਦੀ ਹੀ ਬੀ ਟੀਮ ਹੈ,