ਅਮਰੀਕਾ, 23 ਮਈ 2025: ਡੋਨਾਲਡ ਟਰੰਪ (Donald Trump) ਪ੍ਰਸ਼ਾਸਨ ਨੇ ਹਾਰਵਰਡ ਯੂਨੀਵਰਸਿਟੀ (Harvard University) ਦੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲੇ ਦੀ ਯੋਗਤਾ ਨੂੰ ਰੱਦ ਕਰ ਦਿੱਤਾ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਹ ਹਾਰਵਰਡ ਯੂਨੀਵਰਸਿਟੀ ਨੂੰ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲ ਕਰਨ ਤੋਂ ਰੋਕਣ ਲਈ ਆਪਣੇ ਅਧਿਕਾਰ ਦੀ ਵਰਤੋਂ ਕਰ ਰਿਹਾ ਹੈ।
ਪ੍ਰਸ਼ਾਸਨ ਨੇ ਯੂਨੀਵਰਸਿਟੀ (Harvard University) ਨੂੰ ਸੂਚਿਤ ਕੀਤਾ ਹੈ ਕਿ ਉਹ ਇਹ ਕਦਮ ਗ੍ਰਹਿ ਸੁਰੱਖਿਆ ਵਿਭਾਗ ਵੱਲੋਂ ਯੂਨੀਵਰਸਿਟੀ ‘ਚ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਚੁੱਕ ਰਿਹਾ ਹੈ। ਹੋਮਲੈਂਡ ਸਿਕਿਓਰਿਟੀ ਸੈਕਟਰੀ ਕ੍ਰਿਸਟੀ ਨੋਏਮ ਨੇ ਯੂਨੀਵਰਸਿਟੀ ਨੂੰ ਇੱਕ ਪੱਤਰ ਲਿਖ ਕੇ ਕਿਹਾ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲ ਕਰਨ ਦੀ ਉਸਦੀ ਯੋਗਤਾ ਖਤਮ ਕਰ ਦਿੱਤੀ ਗਈ ਹੈ।
ਕ੍ਰਿਸਟੀ ਨੋਏਮ ਨੇ ਆਪਣੇ ਵਿਭਾਗ ਨੂੰ ਹਾਰਵਰਡ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਐਕਸਚੇਂਜ ਵਿਜ਼ਟਰ ਪ੍ਰੋਗਰਾਮ ਨੂੰ ਖਤਮ ਕਰਨ ਦਾ ਹੁਕਮ ਦਿੱਤਾ। ਇਸ ਕਦਮ ਦਾ ਮਤਲਬ ਹੈ ਕਿ ਹਾਰਵਰਡ ਹੁਣ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲਾ ਨਹੀਂ ਦੇ ਸਕਦਾ। ਮੌਜੂਦਾ ਵਿਦੇਸ਼ੀ ਵਿਦਿਆਰਥੀਆਂ ਨੂੰ ਵਿਕਲਪ ਲੱਭਣਾ ਪਵੇਗਾ ਜਾਂ ਆਪਣੀ ਕਾਨੂੰਨੀ ਸਥਿਤੀ ਗੁਆਉਣੀ ਪਵੇਗੀ।
ਇਸ ਮਾਮਲੇ ‘ਚ ਗ੍ਰਹਿ ਸੁਰੱਖਿਆ ਵਿਭਾਗ (DHS) ਨੇ ਦੋਸ਼ ਲਗਾਇਆ ਹੈ ਕਿ ਹਾਵਰਡ ਨੇ ਕੈਂਪਸ ‘ਚ ਯਹੂਦੀ ਵਿਦਿਆਰਥੀਆਂ ਲਈ ਇੱਕ ਵਿਰੋਧੀ ਅਤੇ ਅਸੁਰੱਖਿਅਤ ਮਾਹੌਲ ਬਣਾਇਆ ਹੈ ਅਤੇ ਵਿਭਿੰਨਤਾ, ਸਮਾਨਤਾ ਅਤੇ ਸਮਾਵੇਸ਼ (DEI) ਰਾਹੀਂ ਹਮਾਸ ਪੱਖੀ ਅਤੇ ਅਮਰੀਕਾ ਵਿਰੋਧੀ ਬਿਆਨਬਾਜ਼ੀ ਨੂੰ ਉਤਸ਼ਾਹਿਤ ਕਰ ਰਿਹਾ ਹੈ।
Read More: ਅਮਰੀਕਾ ਇਜ਼ਰਾਈਲ ਦੀ ਤਰਜ ‘ਤੇ ਬਣਾਏਗਾ ਗੋਲਡਨ ਡੋਮ ਸੁਰੱਖਿਆ ਢਾਲ, 175 ਬਿਲੀਅਨ ਡਾਲਰ ਆਵੇਗੀ ਲਾਗਤ