ਹੋਲਾ ਮਹੱਲਾ

ਹਰਿਆਣਾ ਐਂਟੀ ਕੁਰੱਪਸ਼ਨ ਬਿਊਰੋ ਵੱਲੋਂ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਸਬ-ਇਸਪੈਕਟਰ ਗ੍ਰਿਫਤਾਰ

ਚੰਡੀਗੜ੍ਹ, 24 ਮਾਰਚ 2024: ਹਰਿਆਣਾ ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਵੱਲੋਂ ਜ਼ਿਲ੍ਹਾ ਨੂੰਹ ਦੇ ਸਿਟੀ ਪੁਲਿਸ ਠਾਣੇ ‘ਚ ਤਾਇਨਾਤ ਸਬ-ਇਸਪੈਕਟਰ ਸੁਰਜੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਗਿਰਫਤਾਰ ਕੀਤਾ। ਮੁਲਜ਼ਮ ਵੱਲੋਂ ਸਿਟੀ ਪੁਲਿਸ ਥਾਣੇ ਵਿਚ ਦਰਜ ਐਫਆਈਾਰ ਦੇ ਤਹਿਤ ਪੁਲਿਸ ਬੇਲ ਦੇਣ ਦੇ ਬਦਲੇ ਵਿਚ ਰਿਸ਼ਵਤ ਦੀ ਮੰਗ ਕੀਤੀ ਗਈ ਸੀ।

ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਦੇ ਖਿਲਾਫ ਸਿਟੀ ਪੁਲਿਸ ਥਾਨੇ ਵਿਚ ਮੁਕਦਮਾ ਦਰਜ ਸੀ। ਸ਼ਿਕਾਇਤਾਕਰਤਾ ਨੇ ਹਰਿਆਣਾ ਏਂਟੀ ਕਰਪਸ਼ਨ ਬਿਊਰੋ ਦੀ ਟੀਮ ਨਾਲ ਸੰਪਰਕ ਕੀਤਾ ਅਤੇ ਕਿਹਾ ਕਿ ਨੂੰਹ ਦੇ ਸਿਟੀ ਪੁਲਿਸ ਵਿਚ ਕੰਮ ਕਰ ਰਹੇ ਸਬ-ਇੰਸਪੈਕਟਰ ਸੁਰਜੀਤ ਸਿੰਘ ਸ਼ਿਕਾਇਤਕਰਤਾ ਨੁੰ ਥਾਨੇ ਵਿਚ ਦਰਜ ਐਫਆਈਆਰ ਦੇ ਤਹਿਤ ਪੁਲਿਸ ਬੇਲ ਦੇਣ ਬਦਲੇ ਵਿਚ 7000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਾਪਤ ਸ਼ਿਕਾਇਤ ਦੇ ਆਧਾਰ ‘ਤੇ ਤੱਥਾਂ ਦੀ ਜਾਂਚ ਪੜਤਾਲ ਕੀਤੀ ਗਈ ਅਤੇ ਮੁਲਜ਼ਮ ਨੂੰ 5 ਹਜਾਰ ਰੁਪਏ ਦੀ ਰਿਸ਼ਵਤ ਦੇ ਦੋਸ਼ ਵਿਚ ਗਿਰਫਤਾਰ ਕੀਤਾ ਅਿਗਕਾ। ਇਸ ਮਾਮਲੇ ਵਿਚ ਹ!ਸਾਰੇ ਜਰੂਰ ਸਬੂਤ ਜੁਟਾਉਂਦੇ ਹੋਏ ਮਾਮਲੇ ਦੀ ਜਾਂਓ ਕੀਤੀ ਜਾ ਰਹੀ ਹੈ।

ਇਸ ਮਾਮਲੇ ਵਿਚ ਮੁਲਜ਼ਮ ਦੇ ਖਿਲਾਫ ਗੁਰੂਗ੍ਰਾਮ ਦੇ ਐਂਟੀ ਕੁਰੱਪਸ਼ਨ ਬਿਊਰੋ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕਰਕੇ ਗਿਰਫਤਾਰੀ ਕੀਤੀ ਹੈ। ਬਿਊਰੋ ਦੇ ਬੁਲਾਰੇ ਨੇ ਆਮ ਜਨਤਾ ਨੁੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਅਤੇ ਕਰਮਚਾਰੀ ਸਰਕਾਰੀ ਕੰਮ ਕਰਨ ਦੀ ਵਿਚ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਰੰਤ ਇਸ ਜਾਣਕਾਰੀ ਐਂਟੀ ਕੁਰੱਪਸ਼ਨ ਬਿਊਰੋ ਦੇ ਟੋਲ ਫਰੀ ਨੰਬਰ 1800-180-2022 ਅਤੇ 1064 ‘ਤੇ ਦੇਣਾ ਯਕੀਨੀ ਕਰਨ।

Scroll to Top