Site icon TheUnmute.com

ਹਰਿਆਣਾ ਐਂਟੀ ਕੁਰੱਪਸ਼ਨ ਬਿਊਰੋ ਵੱਲੋਂ ਸਬ-ਇੰਸਪੈਕਟਰ ਅਤੇ ਹੈੱਡ ਕਾਂਸਟੇਬਲ 5000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ

anti-corruption bureau

ਚੰਡੀਗੜ੍ਹ, 7 ਅਪ੍ਰੈਲ 2024: ਹਰਿਆਣਾ ਐਂਟੀ ਕਰੱਪਸ਼ਨ ਬਿਊਰੋ (Anti-Corruption Bureau) ਦੀ ਟੀਮ ਨੇ ਨੂੰਹ ਜ਼ਿਲ੍ਹੇ ਦੇ ਥਾਣਾ ਡਾਇਲ-112 ਫ਼ਿਰੋਜ਼ਪੁਰ ਝਿਰਕਾ ਵਿਖੇ ਕੰਮ ਕਰਦੇ ਈਐਸਆਈ ਸੁਰੇਂਦਰ ਅਤੇ ਹੈੱਡ ਕਾਂਸਟੇਬਲ ਬੀਰਪਾਲ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਮੁਲਜ਼ਮਾਂ ਵੱਲੋਂ ਸ਼ਿਕਾਇਤਕਰਤਾ ਖ਼ਿਲਾਫ਼ ਝੂਠਾ ਕੇਸ ਦਰਜ ਕਰਨ ਦੇ ਬਦਲੇ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਵਿੱਚੋਂ ਸਬ ਇੰਸਪੈਕਟਰ ਨੂੰ ਏਸੀਬੀ ਦੀ ਟੀਮ ਨੇ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ (Anti-Corruption Bureau ) ਨੇ ਦੱਸਿਆ ਕਿ ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਨੂੰ ਸ਼ਿਕਾਇਤ ਮਿਲੀ ਸੀ ਕਿ ਉਕਤ ਮੁਲਜ਼ਮ ਸ਼ਿਕਾਇਤਕਰਤਾ ਖਿਲਾਫ ਝੂਠਾ ਕੇਸ ਦਰਜ ਕਰਨ ਦੇ ਬਦਲੇ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮਾਂ ਵੱਲੋਂ ਡੇਢ ਲੱਖ ਰੁਪਏ ਦੇ ਟਾਇਰ ਪਹਿਲਾਂ ਹੀ ਰਿਸ਼ਵਤ ਵਜੋਂ ਲਏ ਗਏ ਸਨ। ਮਾਮਲੇ ਦੀ ਪੁਸ਼ਟੀ ਕਰਦਿਆਂ ਏ.ਸੀ.ਬੀ. ਦੀ ਟੀਮ ਨੇ ਮੁਲਜ਼ਮਾਂ ਨੂੰ ਫੜਨ ਦੀ ਯੋਜਨਾ ਬਣਾਈ ਅਤੇ ਉਨ੍ਹਾਂ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਮਾਮਲੇ ‘ਚ ਗੁਰੂਗ੍ਰਾਮ ਐਂਟੀ ਕਰੱਪਸ਼ਨ ਬਿਊਰੋ ਦੇ ਥਾਣੇ ‘ਚ ਮਾਮਲਾ ਦਰਜ ਕਰਕੇ ਦੋਵਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਹ ਸਾਰੀ ਕਾਰਵਾਈ ਗਵਾਹਾਂ ਦੇ ਸਾਹਮਣੇ ਪੂਰੀ ਪਾਰਦਰਸ਼ਤਾ ਨਾਲ ਕੀਤੀ ਗਈ। ਇਸ ਮਾਮਲੇ ਵਿੱਚ ਸਾਰੇ ਲੋੜੀਂਦੇ ਸਬੂਤ ਇਕੱਠੇ ਕਰਕੇ ਜਾਂਚ ਕੀਤੀ ਜਾ ਰਹੀ ਹੈ।

ਬਿਊਰੋ ਦੇ ਬੁਲਾਰੇ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਸਰਕਾਰੀ ਕੰਮ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਰੰਤ ਇਸ ਦੀ ਸੂਚਨਾ ਹਰਿਆਣਾ ਐਂਟੀ ਕਰੱਪਸ਼ਨ ਬਿਊਰੋ ਦੇ ਟੋਲ ਫਰੀ ਨੰਬਰ – 1800-180-2022 ਅਤੇ 1064 ‘ਤੇ ਦਿੱਤੀ ਜਾਵੇ।

Exit mobile version