ਹਰਿਆਣਾ, 27 ਜੁਲਾਈ 2024: ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਭਾਜਪਾ (BJP) ਨੇ 6 ਜ਼ਿਲ੍ਹਾ ਪ੍ਰਧਾਨਾਂ ਨੂੰ ਹਟਾ ਕੇ ਉਨ੍ਹਾਂ ਦੀ ਥਾਂ ‘ਤੇ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਇਨ੍ਹਾਂ ‘ਚ ਹਿਸਾਰ, ਜੀਂਦ, ਸਿਰਸਾ, ਰੇਵਾੜੀ, ਕੁਰੂਕਸ਼ੇਤਰ ਅਤੇ ਕੈਥਲ ਦੇ ਜ਼ਿਲ੍ਹਾ ਪ੍ਰਧਾਨ ਸ਼ਾਮਲ ਹਨ | ਜਾਣਕਾਰੀ ਮੁਤਾਬਕ ਪਾਰਟੀ ਦੇ ਸੰਸਦ ਮੈਂਬਰਾਂ ਅਤੇ ਉਮੀਦਵਾਰਾਂ ਵੱਲੋਂ ਹਟਾਏ ਗਏ ਜ਼ਿਆਦਾਤਰ ਜ਼ਿਲ੍ਹਾ ਮੁਖੀਆਂ ਖ਼ਿਲਾਫ਼ ਸ਼ਿਕਾਇਤਾਂ ਕੀਤੀਆਂ ਗਈਆਂ ਸਨ। ਚੋਣਾਂ ਤੋਂ ਬਾਅਦ ਸੰਸਦ ਮੈਂਬਰਾਂ ਅਤੇ ਉਮੀਦਵਾਰਾਂ ਨੇ ਇਨ੍ਹਾਂ ਜ਼ਿਲ੍ਹਾ ਮੁਖੀਆਂ ਦੀਆਂ ਰਿਪੋਰਟਾਂ ਮੁੱਖ ਮੰਤਰੀ ਨਾਇਬ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸੌਂਪ ਦਿੱਤੀਆਂ ਸਨ।