26 ਦਸੰਬਰ 2024: ਯਮੁਨਾਨਗਰ (Yamunanagar) ਜ਼ਿਲ੍ਹੇ ਦੇ ਪਿੰਡ ਲੱਖਾ ਖੇੜੀ ਵਿੱਚ ਸਵੇਰੇ ਕਰੀਬ 8.15 ਵਜੇ ਗੋਲੀਬਾਰੀ ਦੀ ਘਟਨਾ ਕਾਰਨ ਇਲਾਕੇ ਦੇ ਵਿਚ ਦਹਿਸ਼ਤ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਨੌਜਵਾਨ ਜਿੰਮ (gym) ਖਤਮ ਕਰਨ ਤੋਂ ਬਾਅਦ ਕਾਰ ‘ਚ ਸਵਾਰ ਹੋ ਕੇ ਘਰ ਪਰਤ ਰਹੇ ਸਨ, ਜਦੋਂ ਬਾਈਕ (bike) ਸਵਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ (firing) ਚਲਾ ਦਿੱਤੀਆਂ।
ਦੱਸ ਦੇਈਏ ਕਿ ਇਸ ਹਮਲੇ(attack) ‘ਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ (died) ਹੋ ਗਈ, ਜਦਕਿ ਤੀਜਾ ਨੌਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ (hospital) ‘ਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ (police) ਮੌਕੇ ‘ਤੇ ਪਹੁੰਚ ਗਈ।
ਉਥੇ ਹੀ ਮੌਕੇ ਤੇ ਪਹੁੰਚੇ ਐਸਪੀ ਰਾਜੀਵ(rajiv daseal) ਦੇਸਵਾਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਟੀਮ (police team) ਮੌਕੇ ‘ਤੇ ਮੌਜੂਦ ਹੈ ਅਤੇ ਸਬੂਤ ਇਕੱਠੇ ਕਰਨ ‘ਚ ਲੱਗੀ ਹੋਈ ਹੈ। ਮੁਲਜ਼ਮਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।
ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਦੇ ਪਿੱਛੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਮੁੱਢਲੀ ਜਾਂਚ ਮੁਤਾਬਕ ਇਹ ਆਪਸੀ ਦੁਸ਼ਮਣੀ ਦਾ ਮਾਮਲਾ ਹੋ ਸਕਦਾ ਹੈ। ਘਟਨਾ ਸਬੰਧੀ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
READ MORE: Haryana: ਯਮੁਨਾਨਗਰ ‘ਚ ਪੰਚਕੂਲਾ-ਹਰਿਦੁਆਰ ਨੈਸ਼ਨਲ ਹਾਈਵੇਅ ਦਾ ਕੁਝ ਹਿੱਸਾ ਧਸਿਆ, ਟੋਏ ‘ਚ ਡਿੱਗਿਆ ਟਰੱਕ