ਚੰਡੀਗੜ੍ਹ, 20 ਜਨਵਰੀ 2025: Haryana Budget 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਅੱਜ ਮਾਤਾਵਾਂ ਅਤੇ ਭੈਣਾਂ ਵੱਲੋਂ ਦਿੱਤੇ ਸੁਝਾਅ ਆਉਣ ਵਾਲੇ ਬਜਟ ‘ਚ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਮਜ਼ਬੂਤ ਬਣਾਉਣ ‘ਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਚਕੂਲਾ ‘ਚ ਕਰਵਾਏ ਪ੍ਰੀ-ਬਜਟ ਸਲਾਹ-ਮਸ਼ਵਰਾ ਬੈਠਕ ‘ਚ ਮਹਿਲਾਵਾਂ ਨੂੰ ਸੰਬੋਧਨ ਕੀਤਾ |
ਵੱਖ-ਵੱਖ ਖੇਤਰਾਂ ‘ਚ ਮੋਹਰੀ ਭੂਮਿਕਾਵਾਂ ਨਿਭਾ ਰਹੀਆਂ 35 ਮਹਿਲਾਵਾਂ ਨੇ ਬਜਟ ਸਲਾਹ-ਮਸ਼ਵਰੇ ‘ਚ ਹਿੱਸਾ ਲਿਆ ਅਤੇ ਮੁੱਖ ਮੰਤਰੀ ਨੂੰ ਆਪਣੇ ਸੁਝਾਅ ਦਿੱਤੇ। ਸੁਝਾਅ ਦੇਣ ਵਾਲੀਆਂ ਮਹਿਲਾਵਾਂ ‘ਚ ਆਂਗਣਵਾੜੀ ਵਰਕਰ, ਸਵੈ-ਸਹਾਇਤਾ ਸਮੂਹ, ਡਰੋਨ ਦੀਦੀ, ਲਖਪਤੀ ਦੀਦੀ, ਗੈਰ-ਸਰਕਾਰੀ ਸੰਗਠਨ, ਪ੍ਰਗਤੀਸ਼ੀਲ ਮਹਿਲਾ ਕਿਸਾਨ ਅਤੇ ਮਹਿਲਾ ਉੱਦਮੀ ਸ਼ਾਮਲ ਸਨ। ਇਸ ਤੋਂ ਇਲਾਵਾ, ਸਵਾਮੀ ਵਿਵੇਕਾਨੰਦ ਜਯੰਤੀ ‘ਤੇ ਨਵੀਂ ਦਿੱਲੀ ‘ਚ ਆਯੋਜਿਤ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ‘ਵਿਕਸਤ ਭਾਰਤ ਯੰਗ ਲੀਡਰਜ਼’ ‘ਚ ਹਿੱਸਾ ਲੈਣ ਵਾਲੀਆਂ ਹਰਿਆਣਾ ਦੀਆਂ ਨੌਜਵਾਨ ਮਹਿਲਾਵਾਂ ਨੇ ਵੀ ਆਪਣੇ ਸੁਝਾਅ ਦਿੱਤੇ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਦੇ ਵਿਕਾਸ ‘ਚ ਮਹਿਲਾਵਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਲੀਡਰਸ਼ਿਪ ਦੇ ਮੌਕੇ ਪ੍ਰਦਾਨ ਕਰਨ ਲਈ 2029 ‘ਚ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ‘ਚ ਔਰਤਾਂ ਲਈ 33 ਪ੍ਰਤੀਸ਼ਤ ਰਾਖਵੇਂਕਰਨ ਦੀ ਵਿਵਸਥਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਮਹਿਲਾਵਾਂ ਨੂੰ ਸਸ਼ਕਤ ਅਤੇ ਆਤਮਨਿਰਭਰ ਬਣਾਉਣ ਦੀ ਵੀ ਕੋਸ਼ਿਸ਼ ਕਰ ਰਹੀ ਹੈ। ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਕਈ ਮਹੱਤਵਪੂਰਨ ਕਦਮ ਚੁੱਕੇ ਗਏ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇੱਕ ਸਮਾਵੇਸ਼ੀ ਬਜਟ (Haryana Budget) ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ, ਸੂਬਾ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਸੁਝਾਅ ਮੰਗ ਰਹੀ ਹੈ ਤਾਂ ਜੋ ਪ੍ਰਾਪਤ ਹੋਏ ਸਭ ਤੋਂ ਵਧੀਆ ਸੁਝਾਵਾਂ ਨੂੰ ਸੂਬਾ ਸਰਕਾਰ ਦੇ ਬਜਟ ‘ਚ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹਰਿਆਣਾ ਸਰਕਾਰ ਨੇ ਇੱਕ ਅਜਿਹਾ ਸਿਸਟਮ ਸ਼ੁਰੂ ਕੀਤਾ ਹੈ ਜਿਸ ‘ਚ ਸੂਬੇ ਦਾ ਕੋਈ ਵੀ ਵਿਅਕਤੀ ਘਰ ਬੈਠੇ ਹੀ ਔਨਲਾਈਨ ਮਾਧਿਅਮ ਰਾਹੀਂ ਬਜਟ ਨਾਲ ਸਬੰਧਤ ਸੁਝਾਅ ਦੇ ਸਕਦਾ ਹੈ। ਇਸ ਲਈ ਇੱਕ ਸਮਰਪਿਤ ਪੋਰਟਲ ਤਿਆਰ ਕੀਤਾ ਗਿਆ ਹੈ।
ਹੁਣ ਤੱਕ ਸੂਬੇ ਭਰ ਦੇ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨਾਲ ਹੋਈ ਪ੍ਰੀ-ਬਜਟ ਸਲਾਹ-ਮਸ਼ਵਰੇ ‘ਚ ਹਜ਼ਾਰਾਂ ਸੁਝਾਅ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਉਹ ਫਰੀਦਾਬਾਦ ਦੇ ਉਦਯੋਗਪਤੀਆਂ ਅਤੇ ਪਾਣੀਪਤ ਦੇ ਕੱਪੜਾ ਉਦਯੋਗ ਦੇ ਨੁਮਾਇੰਦਿਆਂ ਨਾਲ ਪ੍ਰੀ-ਬਜਟ ਵਿਚਾਰ-ਵਟਾਂਦਰਾ ਕਰਨਗੇ ਅਤੇ ਸੁਝਾਅ ਲੈਣਗੇ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਨੇ ਗੁਰੂਗ੍ਰਾਮ ਅਤੇ ਹਿਸਾਰ ‘ਚ ਵੱਖ-ਵੱਖ ਹਿੱਸੇਦਾਰਾਂ ਨਾਲ ਪ੍ਰੀ-ਬਜਟ ਵਿਚਾਰ-ਵਟਾਂਦਰੇ ਕੀਤੇ ਸਨ।
ਸੂਬਾ ਸਰਕਾਰ ਨੇ ਸਾਲ 2024-25 ਦੇ ਬਜਟ ਵਿੱਚ ਸਾਂਝਾ ਬਾਜ਼ਾਰ ਨਾਮਕ ਇੱਕ ਯੋਜਨਾ ਦਾ ਐਲਾਨ ਕੀਤਾ ਸੀ। ਇਸ ਯੋਜਨਾ ਦੇ ਤਹਿਤ ਕਰਨਾਲ ਵਿੱਚ ਇੱਕ ਸਾਂਝਾ ਬਾਜ਼ਾਰ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਜਲਦੀ ਹੀ ਯਮੁਨਾ ਨਗਰ ਅਤੇ ਫਤਿਹਾਬਾਦ ‘ਚ ਵੀ ਸਾਂਝੇ ਬਾਜ਼ਾਰ ਸ਼ੁਰੂ ਕੀਤੇ ਜਾਣਗੇ। ਇਸੇ ਤਰ੍ਹਾਂ ਸੂਬੇ ਦੀਆਂ ਮੰਡੀਆਂ ‘ਚ ਅਟਲ ਕੰਟੀਨ ਖੋਲ੍ਹੀਆਂ ਹਨ ਜੋ ਸਾਡੀਆਂ ਭੈਣਾਂ ਅਤੇ ਧੀਆਂ ਦੁਆਰਾ ਸਫਲਤਾਪੂਰਵਕ ਚਲਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕਿ ਧੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ, ਮੌਜੂਦਾ ਰਾਜ ਸਰਕਾਰ ਨੇ ਇੱਕ ਰੋਡਮੈਪ ਤਿਆਰ ਕੀਤਾ ਹੈ ਜਿਸ ਦੇ ਤਹਿਤ ਹਰ 20 ਕਿਲੋਮੀਟਰ ‘ਤੇ ਇੱਕ ਮਹਿਲਾ ਕਾਲਜ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਵਿਦਿਆਰਥਣਾਂ ਦੀ ਆਵਾਜਾਈ ਲਈ ਗੁਲਾਬੀ ਬੱਸ ਦੀ ਸਹੂਲਤ ਵੀ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਦੇ ਪਿੰਡਾਂ ‘ਚ ਔਰਤਾਂ ਲਈ ਵੀ ਮਹਿਲਾ ਚੌਪਾਲ ਖੋਲ੍ਹਣ ਦੀ ਯੋਜਨਾ ਹੈ। ਕੁਝ ਪਿੰਡਾਂ ‘ਚ ਮਹਿਲਾ ਚੌਪਾਲ ਖੋਲ੍ਹਿਆ ਗਿਆ ਹੈ ਅਤੇ ਜਲਦੀ ਹੀ ਹੋਰ ਪਿੰਡਾਂ ਵਿੱਚ ਵੀ ਮਹਿਲਾ ਚੌਪਾਲ ਖੋਲ੍ਹਿਆ ਜਾਵੇਗਾ।
ਖੁੱਲਰ ਨੇ ਪ੍ਰੀ-ਬਜਟ ਸਲਾਹ-ਮਸ਼ਵਰੇ ‘ਚ ਸੁਝਾਅ ਦੇਣ ਵਾਲੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਫਰਵਰੀ ਮਹੀਨੇ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਵਿੱਤ ਮੰਤਰੀ ਵਜੋਂ ਬਜਟ ਪੇਸ਼ ਕਰਨ ਵਾਲੇ ਦਿਨ ਉਨ੍ਹਾਂ ਦੇ ਭਾਸ਼ਣ ਨੂੰ ਸੁਣਨ।
Read More: CM ਨਾਇਬ ਸਿੰਘ ਸੈਣੀ ਵੱਲੋਂ ਸੂਬੇ ਦੇ ਤਲਾਬਾਂ ਦੀ ਸਫਾਈ ਤੇ ਨਹਿਰਾਂ ਦੇ ਬੰਨ੍ਹ ਮਜ਼ਬੂਤ ਕਰਨ ਦੇ ਹੁਕਮ