Site icon TheUnmute.com

Haryana Budget: ਹਰਿਆਣਾ ਕੈਬਨਿਟ ਦੀ ਅੱਜ ਹੋਵੇਗੀ ਬੈਠਕ, ਜਾਣੋ ਵੇਰਵਾ

4 ਜਨਵਰੀ 2025: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਅੱਜ ਹਰਿਆਣਾ (Haryana Cabinet) ਕੈਬਨਿਟ ਦੀ ਮੀਟਿੰਗ ਹੋਵੇਗੀ। ਇਸ ਦੌਰਾਨ ਹਰਿਆਣਾ ਵਿਧਾਨ ਸਭਾ ਦੇ ਬਜਟ (budget session) ਸੈਸ਼ਨ ਦੀ ਤਰੀਕ ਤੈਅ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਬਜਟ ਸੈਸ਼ਨ ਫਰਵਰੀ ਦੇ ਆਖਰੀ ਹਫਤੇ ਸ਼ੁਰੂ ਹੋ ਸਕਦਾ ਹੈ ਅਤੇ ਮਾਰਚ ਦੇ ਪਹਿਲੇ ਹਫਤੇ ਤੱਕ ਜਾਰੀ ਰਹਿਣ ਦੀ ਉਮੀਦ ਹੈ।

ਮੀਟਿੰਗ ਤੋਂ ਪਹਿਲਾਂ 14 ਅਤੇ 15 ਫਰਵਰੀ ਨੂੰ ਵਿਧਾਇਕਾਂ ਲਈ ਸਿਖਲਾਈ ਕੈਂਪ ਲਗਾਇਆ ਜਾਵੇਗਾ। ਇਸ ਵਿੱਚ ਵਿਧਾਇਕਾਂ ਨੂੰ ਬਜਟ ਅਤੇ ਵਿਧਾਨਕ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਹਰਿਆਣਾ ‘ਚ ਨਵੇਂ ਜ਼ਿਲਿਆਂ ਅਤੇ ਸਬ-ਡਵੀਜ਼ਨਾਂ ਦੇ ਗਠਨ ਨੂੰ ਲੈ ਕੇ ਮੰਗਲਵਾਰ ਨੂੰ ਹੀ ਕੈਬਨਿਟ ਸਬ ਕਮੇਟੀ ਦੀ ਬੈਠਕ ਹੋਵੇਗੀ, ਜਿਸ ‘ਚ ਨਵੇਂ ਜ਼ਿਲਿਆਂ ਦੇ ਗਠਨ ਦੇ ਪ੍ਰਸਤਾਵ ‘ਤੇ ਚਰਚਾ ਕੀਤੀ ਜਾਵੇਗੀ।

Read More: Haryana: ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਕੁਰੂਕਸ਼ੇਤਰ, ਲੋਕਾਂ ਨੂੰ ਦਿੱਤਾ ਇਹ ਸੰਦੇਸ਼, ਜਾਣੋ

Exit mobile version