school bus

ਹਰਿਆਣਾ: ਮਹਿੰਦਰਗੜ੍ਹ ‘ਚ ਸਕੂਲੀ ਬੱਚਿਆਂ ਨਾਲ ਭਰੀ ਬੱਸ ਪਲਟੀ, 6 ਬੱਚਿਆਂ ਦੀ ਮੌਤ

ਚੰਡੀਗੜ੍ਹ, 11 ਅਪ੍ਰੈਲ 2024: ਮਹਿੰਦਰਗੜ੍ਹ ਦੇ ਕਨੀਨਾ ਪਿੰਡ ਉਨਹਾਨੀ ਨੇੜੇ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟਣ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ 6 ਬੱਚਿਆਂ ਦੀ ਮੌਤ ਹੋ ਗਈ ਹੈ ਜਦਕਿ ਦਰਜਨਾਂ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖ਼ਮੀਆਂ ਨੂੰ ਤੁਰੰਤ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਸੂਚਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ।

ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਵੀ ਮੌਕੇ ‘ਤੇ ਇਕੱਠੇ ਹੋ ਗਏ। ਕਈ ਬੱਚਿਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਅੱਜ ਈਦ ਮੌਕੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਵਿੱਚ ਛੁੱਟੀਆਂ ਹਨ। ਉਸ ਤੋਂ ਬਾਅਦ ਵੀ ਪ੍ਰਾਈਵੇਟ ਸਕੂਲ ਨੇ ਛੁੱਟੀ ਨਹੀਂ ਕੀਤੀ ।

Scroll to Top