Haryana Cabinet

Haryana Cabinet: 23 ਜਨਵਰੀ ਨੂੰ ਹੋਵੇਗੀ ਹਰਿਆਣਾ ਮੰਤਰੀ ਮੰਡਲ ਦੀ ਅਹਿਮ ਬੈਠਕ

ਚੰਡੀਗੜ੍ਹ, 16 ਜਨਵਰੀ 2025: Haryana Cabinet Meeting: ਹਰਿਆਣਾ ਮੰਤਰੀ ਮੰਡਲ ਦੀ ਅਗਲੀ ਬੈਠਕ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ 23 ਜਨਵਰੀ 2025 ਨੂੰ ਸਵੇਰੇ 11.00 ਵਜੇ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਦੀ ਚੌਥੀ ਮੰਜ਼ਿਲ ‘ਤੇ ਸਥਿਤ ਮੁੱਖ ਹਾਲ ‘ਚ ਹੋਵੇਗੀ।

ਫਿਲਹਾਲ ਇਸ ਬੈਠਕ ਦਾ ਏਜੇਂਡਾ ਸਾਫ ਨਹੀਂ ਹੈ, ਪਰ ਹਰਿਆਣਾ ਮੰਤਰੀ ਮੰਡਲ (Haryana Cabinet) ਇਸ ਬੈਠਕ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ |ਇਸਦੇ ਨਾਲ ਹੀ ਅੱਜ ਹਰਿਆਣਾ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਦਰਸ਼ਨ ਯੋਜਨਾ’ ਤਹਿਤ ਹੁਣ ਗਰੀਬ ਪਰਿਵਾਰਾਂ ਦੇ ਬਜ਼ੁਰਗਾਂ ਨੂੰ ਸਰਕਾਰੀ ਖਰਚੇ ‘ਤੇ ਪ੍ਰਯਾਗਰਾਜ ਵਿਖੇ ਮਹਾਕੁੰਭ ਤੀਰਥ ਦੇ ਦਰਸ਼ਨਾਂ ਕਰਵਾਏ ਜਾਣਗੇ। ਇਸ ਯੋਜਨਾ ਦੇ ਤਹਿਤ ਹਰੇਕ ਜ਼ਿਲ੍ਹੇ ਦੇ ਯੋਗ ਬਜ਼ੁਰਗ ਨਾਗਰਿਕਾਂ ਨੂੰ ਸਰਕਾਰ ਵੱਲੋਂ ਮਹਾਂਕੁੰਭ ​​ਯਾਤਰਾ ਕਰਵਾਈ ਜਾਵੇਗੀ |

ਦੂਜੇ ਪਾਸੇ ਹਰਿਆਣਾ ਸਰਕਾਰ ਨੇ ਹਰਿਆਣਾ ਸਿਵਲ ਸਕੱਤਰੇਤ ਦੇ ਛੇ ਸਹਾਇਕਾਂ ਨੂੰ ਡਿਪਟੀ ਸੁਪਰਡੈਂਟ ਦੇ ਅਹੁਦੇ ‘ਤੇ ਤਰੱਕੀ ਦਿੱਤੀ ਹੈ। ਜਿਨ੍ਹਾਂ ‘ਚ ਅਸ਼ੋਕ ਕੁਮਾਰ ਲਲਿਤ, ਮਨੋਜ ਕੁਮਾਰ, ਸ਼੍ਰੀਮਤੀ ਸੁਸ਼ਮਾ ਸ਼ਰਮਾ, ਸੰਜੀਵ ਕੁਮਾਰ ਅਤੇ ਸੰਦੀਪ ਸਿੰਘ ਸ਼ਾਮਲ ਹਨ।

Read More: ਹਰਿਆਣਾ ਮੰਤਰੀ ਮੰਡਲ ਵੱਲੋਂ 14 ਸ਼ਹੀਦਾਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦੇਣ ਦੀ ਮਨਜ਼ੂਰੀ

Scroll to Top