ਹਰਿਆਣਾ, 01 ਅਗਸਤ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਕੈਬਨਿਟ (Haryana Cabinet) ਦੀ ਬੈਠਕ ‘ਚ ਹਰਿਆਣਾ ਜਨਮ ਅਤੇ ਮੌਤ ਰਜਿਸਟ੍ਰੇਸ਼ਨ ਨਿਯਮਾਂ, 2025 ਨੂੰ ਪ੍ਰਵਾਨਗੀ ਦਿੱਤੀ ਹੈ। ਇਹ ਨਿਯਮ ਭਾਰਤ ਦੇ ਰਜਿਸਟਰਾਰ ਜਨਰਲ ਤੋਂ ਪ੍ਰਾਪਤ ਮਾਡਲ ਅਨੁਸਾਰ ਤਿਆਰ ਕੀਤੇ ਗਏ ਹਨ ਤਾਂ ਜੋ ਰਾਜ ਦੀ ਰਜਿਸਟ੍ਰੇਸ਼ਨ ਪ੍ਰਣਾਲੀ ਨੂੰ ਨਵੀਨਤਮ ਰਾਸ਼ਟਰੀ ਮਾਪਦੰਡਾਂ ਦੇ ਅਨੁਸਾਰ ਬਣਾਇਆ ਜਾ ਸਕੇ।
ਨਵੇਂ ਨਿਯਮ ਭਾਰਤ ਦੇ ਰਜਿਸਟਰਾਰ ਜਨਰਲ ਦੁਆਰਾ ਜਾਰੀ ਕੀਤੇ ਗਏ ਕੇਂਦਰੀ ਮਾਡਲ ਜਨਮ ਅਤੇ ਮੌਤ ਰਜਿਸਟ੍ਰੇਸ਼ਨ (ਸੋਧ) ਨਿਯਮਾਂ, 2024 ‘ਤੇ ਅਧਾਰਤ ਹਨ। ਇਸ ਮੁਤਾਬਕ ਮੌਜੂਦਾ ਹਰਿਆਣਾ ਜਨਮ ਅਤੇ ਮੌਤ ਰਜਿਸਟ੍ਰੇਸ਼ਨ ਨਿਯਮਾਂ, 1972 ਦੇ ਕਈ ਉਪਬੰਧਾਂ ‘ਚ ਸੋਧ ਕੀਤੀ ਗਈ ਹੈ।
ਇਨ੍ਹਾਂ ਨਵੇਂ ਨਿਯਮਾਂ ਨੂੰ ਅਪਣਾਉਣ ਨਾਲ ਸੂਬੇ ‘ਚ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ, ਰਿਕਾਰਡ ਰੱਖਣ ‘ਚ ਸੁਧਾਰ ਕਰਨ ਅਤੇ ਰਾਸ਼ਟਰੀ ਨੀਤੀਆਂ ਅਤੇ ਡਿਜੀਟਲ ਢਾਂਚੇ ਨਾਲ ਇਕਸਾਰਤਾ ਯਕੀਨੀ ਬਣਾਉਣ ‘ਚ ਮੱਦਦ ਮਿਲੇਗੀ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਮੰਤਰੀ ਮੰਡਲ ਦੀ ਬੈਠਕ ‘ਚ ਹਰਿਆਣਾ ਵਿਧਾਨ ਸਭਾ (ਮੈਂਬਰਾਂ ਨੂੰ ਡਾਕਟਰੀ ਸਹੂਲਤਾਂ) ਨਿਯਮ, 1988 ‘ਚ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਗਈ। ਸੋਧ ਦੇ ਮੁਤਾਬਕ 60 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਪ੍ਰਤੀ ਮਹੀਨਾ 10,000 ਰੁਪਏ ਦੀ ਦਰ ਨਾਲ ਡਾਕਟਰੀ ਭੱਤਾ ਪ੍ਰਦਾਨ ਕਰਨ ਦੀ ਵਿਵਸਥਾ ਕੀਤੀ ਹੈ।
Read More: ਹਰਿਆਣਾ ਕੈਬਨਿਟ ਵੱਲੋਂ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਗਰੁੱਪ-ਬੀ ਸੇਵਾ ਨਿਯਮਾਂ ‘ਚ ਸੋਧ ਨੂੰ ਪ੍ਰਵਾਨਗੀ