CM ਨਾਇਬ ਸਿੰਘ ਦੀ ਪ੍ਰਧਾਨਗੀ ਹੇਠ ਹਰਿਆਣਾ ਮੰਤਰੀ ਮੰਡਲ ਹੋਈ ਬੈਠਕ

Haryana Cabinet

ਚੰਡੀਗੜ੍ਹ, 23 ਮਾਰਚ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਮੰਤਰੀ ਮੰਡਲ (Haryana Cabinet) ਦੀ ਬੈਠਕ ਵਿਚ ਸਾਰੇ ਕੈਬਿਨਟ ਮੰਤਰੀਆਂ ਨੇ ਸੂਬਾ ਵਾਸੀਆਂ ਨੂੰ ਹੋਲੀ ਦੇ ਪਵਿੱਤਰ ਤਿਉਹਾਰ ‘ਤੇ ਵਧਾਈ ਤੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੇ ਸੁੱਖੀ ਤੇ ਖੁਸ਼ਹਾਲ ਜੀਵਨ ਦੀ ਕਾਮਨ ਕੀਤੀ| ਹਰਿਆਣਾ ਮੰਤਰੀ ਮੰਡਲ ਦੀ ਬੈਠਕ ਅੱਜ ਹਰਿਆਣਾ ਸਿਵਲ ਸਕੱਤਰੇਤ ਵਿਚ ਹੋਈ |

ਬੈਠਕ ਵਿਚ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੰਵਰਪਾਲ, ਉਦਯੋਗ ਤੇ ਵਪਾਰ ਮੰਤਰੀ ਮੂਲਚੰਦ ਸ਼ਰਮਾ, ਊਰਜਾ ਮੰਤਰੀ ਰਣਜੀਤ ਸਿੰਘ, ਵਿੱਤ ਮੰਤਰੀ ਜੈ ਪ੍ਰਕਾਸ਼ ਦਲਾਲ, ਜਨ ਸਿਹਤ ਮੰਤਰੀ ਡਾ.ਬਨਵਾਰੀ ਲਾਲ, ਸਿਹਤ ਮੰਤਰੀ ਡਾ. ਕਮਲ ਗੁਪਤਾ, ਸਕੂਲ ਸਿੱਖਿਆ ਰਾਜ ਮੰਤਰੀ ਸੀਮਾ ਤਿਰਖਾ, ਵਿਕਾਸ ਤੇ ਪੰਚਾਇਤ ਰਾਜ ਮੰਤਰੀ ਮਹਿਪਾਲ ਢਾਂਡਾ, ਟਰਾਂਸਪੋਰਟ ਰਾਜ ਮੰਰਤੀ ਅਸੀਮ ਗੋਇਲ, ਸਿੰਚਾਈ ਤੇ ਜਲ ਸਰੋਤ ਰਾਜ ਮੰਤਰੀ ਡਾ. ਅਭੈ ਸਿੰਘ ਯਾਦਵ, ਸਥਾਨਕ ਸਰਕਾਰ ਰਾਜ ਮੰਤਰੀ ਸੁਭਾਸ਼ ਸੁਧਾ, ਸਮਾਜਿਕ ਨਿਆਂ ਅਧਿਕਾਰਤਾ ਤੇ ਅਨੁਸੂਚਿਤ ਜਾਤੀ ਤੇ ਪਿਛੜੇ ਵਰਗ ਭਲਾਈ ਰਾਜ ਮੰਤਰੀ ਬਿਸ਼ਵੰਬਰ ਬਾਲਮਿਕੀ, ਚੌਗਿਰਦਾ ਤੇ ਵਣ ਰਾਜ ਮੰਤਰੀ ਸੰਜੈ ਸਿੰਘ, ਮੁੱਖ ਸਕੱਤਰ ਟੀ.ਵੀ.ਐਸ.ਐਨ.ਪ੍ਰਸਾਦ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ.ਉਮਾਸ਼ੰਕਰ, ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਆਸ਼ਿਮਾ ਬਰਾੜ, ਸੂਚਨਾ, ਲੋਕ ਸੰਪਰਕ, ਭਾਸ਼ਾ ਤੇ ਸੱਭਿਆਚਾਰਕ ਵਿਭਾਗ ਦੇ ਡਾਇਰੈਕਟਰ ਜਰਨਲ ਮੰਦੀਪ ਸਿੰਘ ਬਰਾੜ ਸਮੇਤ ਹਰੇਕ ਅਧਿਕਾਰੀ ਵੀ ਹਾਜ਼ਰ ਸਨ|

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।