Site icon TheUnmute.com

ਹਰਿਆਣਾ ‘ਚ ਹੁਣ ਤੱਕ 34.77 ਕਰੋੜ ਰੁਪਏ ਦੀ ਨਗਦੀ, ਨਜਾਇਜ਼ ਸ਼ਰਾਬ ਅਤੇ ਨਸ਼ੀਲੇ ਪਦਾਰਥ ਜ਼ਬਤ

Haryana

ਚੰਡੀਗੜ੍ਹ, 3 ਮਈ 2024: ਹਰਿਆਣਾ (Haryana) ਦੇ ਮੁੱਖ ਸਕੱਤਰ ਟੀ.ਵੀ.ਐਸ.ਐਨ. ਪ੍ਰਸਾਦ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਇਨਫੋਰਸਮੈਂਟ ਏਜੰਸੀਆਂ ਨੇ ਸੂਬੇ ਵਿੱਚ 34.77 ਕਰੋੜ ਰੁਪਏ ਦੀ ਨਗਦੀ, ਗੈਰ-ਕਾਨੂੰਨੀ ਸ਼ਰਾਬ, ਨਸ਼ੀਲੇ ਪਦਾਰਥ ਅਤੇ ਕੀਮਤੀ ਧਾਤਾਂ ਅਤੇ ਵਸਤੂਆਂ ਜ਼ਬਤ ਕੀਤੀਆਂ ਹਨ। ਚੋਣ ਪ੍ਰਕਿਰਿਆ ਦੌਰਾਨ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਏਜੰਸੀਆਂ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਮੁੱਖ ਸਕੱਤਰ ਅੱਜ ਇੱਥੇ ਲੋਕ ਸਭਾ ਚੋਣਾਂ ਦੌਰਾਨ ਵੱਖ-ਵੱਖ ਏਜੰਸੀਆਂ ਵੱਲੋਂ ਨਗਦੀ, ਨਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਹੋਰ ਵਸਤਾਂ ਨੂੰ ਜ਼ਬਤ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਪੁਲਿਸ ਦੇ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ, ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ, ਆਬਕਾਰੀ ਤੇ ਕਰ ਵਿਭਾਗ ਦੇ ਪ੍ਰਮੁੱਖ ਸਕੱਤਰ ਦੇਵੇਂਦਰ ਕਲਿਆਣ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਵਿੱਚ ਦੱਸਿਆ ਗਿਆ ਕਿ 5.91 ਕਰੋੜ ਰੁਪਏ ਦੀ ਨਕਦੀ, 12.48 ਕਰੋੜ ਰੁਪਏ ਦੀ 3,67,561 ਲੀਟਰ ਨਾਜਾਇਜ਼ ਸ਼ਰਾਬ ਅਤੇ 12.11 ਕਰੋੜ ਰੁਪਏ ਦੀ ਕੀਮਤ ਦਾ 6015.72 ਕਿਲੋ ਨਸ਼ੀਲਾ ਪਦਾਰਥ ਜ਼ਬਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 1.73 ਕਰੋੜ ਰੁਪਏ ਦੀਆਂ ਕੀਮਤੀ ਧਾਤਾਂ ਅਤੇ 2.52 ਕਰੋੜ ਰੁਪਏ ਦੀਆਂ ਹੋਰ ਵਸਤਾਂ ਵੀ ਜ਼ਬਤ ਕੀਤੀਆਂ ਗਈਆਂ ਹਨ।

ਮੁੱਖ ਸਕੱਤਰ (Haryana) ਟੀ.ਵੀ.ਐਸ.ਐਨ. ਪ੍ਰਸਾਦ ਨੇ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਨਾਲ ਤਾਲਮੇਲ ਸਥਾਪਤ ਕਰਨ ਅਤੇ ਜ਼ਬਤ ਕੀਤੀ ਸ਼ਰਾਬ ਦੇ ਸਰੋਤ ਦਾ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਉਨ੍ਹਾਂ ਖਾਸ ਤੌਰ ‘ਤੇ ਦਿੱਲੀ ਅਤੇ ਹੋਰ ਰਾਜਾਂ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਚੌਕਸੀ ਵਧਾਉਣ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ।

Exit mobile version