ਚੰਡੀਗੜ੍ਹ, 30 ਮਈ 2025: Chandigarh News: ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਹਰਿਆਣਾ ਦੇ ਮੁੱਖ ਮੰਤਰੀ ਦੇ ਨਿਵਾਸ ਅਤੇ ਹਰਿਆਣਾ ਸਕੱਤਰੇਤ ਨੂੰ ਬੰ.ਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਲੌਸਮੇਂਟ ਕਰਕੇ ਸਕੱਤਰੇਤ ਨੂੰ ਸਾਵਧਾਨੀ ਵਜੋਂ ਖਾਲੀ ਕਰਵਾ ਲਿਆ ਗਿਆ। ਮਿਲੀ ਜਾਣਕਾਰੀ ਮੁਤਾਬਕ ਸਰਕਾਰੀ ਰਿਹਾਇਸ਼ ਨੂੰ ਆਈਈਡੀ ਨਾਲ ਉਡਾਉਣ ਦੀ ਧਮਕੀ ਵਾਲਾ ਈਮੇਲ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਦੀ ਟੀਮ ਅਤੇ ਬੰ.ਬ ਸਕੁਐਡ ਟੀਮ ਸਰਗਰਮ ਹੋ ਗਈ।
ਸਕੱਤਰੇਤ ਅਤੇ ਸੀਐਮ ਹਾਊਸ ‘ਚ ਬੰ.ਬ ਅਤੇ ਡੌਗ ਸਕੁਐਡ ਬੁਲਾ ਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਧਮਕੀ ਤੋਂ ਬਾਅਦ ਸੀਆਈਐਸਐਫ, ਹਰਿਆਣਾ ਪੁਲਿਸ, ਚੰਡੀਗੜ੍ਹ ਪੁਲਿਸ (Chandigarh Police) ਅਤੇ ਸੀਆਈਡੀ ਨੂੰ ਵੀ ਹਰਿਆਣਾ ਸਕੱਤਰੇਤ ‘ਚ ਅਲਰਟ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਈਮੇਲ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਧਮਕੀ ਭਰਿਆ ਈਮੇਲ ਹਰਿਆਣਾ ਸੀਆਈਡੀ ਨੂੰ ਆਇਆ ਸੀ। ਪੁਲਿਸ ਅਤੇ ਖੁਫੀਆ ਏਜੰਸੀਆਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਇਸ ਤੋਂ ਪਹਿਲਾਂ 22 ਮਈ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰ.ਬ ਧਮਾਕੇ ਦੀ ਧਮਕੀ ਮਿਲੀ ਸੀ।
ਚੰਡੀਗੜ੍ਹ ਪੁਲਿਸ ਵੱਲੋਂ ਹਰਿਆਣਾ ਸਕੱਤਰੇਤ ‘ਚ ਜਾਂਚ ਕੀਤੀ ਜਾ ਰਹੀ ਹੈ। ਬੰਬ ਅਤੇ ਡੌਗ ਸਕੁਐਡ ਮੌਕੇ ‘ਤੇ ਪਹੁੰਚ ਗਏ ਹਨ। ਪੂਰਾ ਸਕੱਤਰੇਤ ਖਾਲੀ ਕਰਵਾ ਲਿਆ ਗਿਆ ਹੈ। ਹਾਲਾਂਕਿ, ਸ਼ੁੱਕਰਵਾਰ ਨੂੰ ਗੁਰੂ ਅਰਜਨ ਦੇਵ ਜਯੰਤੀ ਕਾਰਨ ਸਰਕਾਰੀ ਕਰਮਚਾਰੀਆਂ ਦੇ ਆਰਐਚ ਕਾਰਨ ਸਕੱਤਰੇਤ ‘ਚ ਭੀੜ ਘੱਟ ਸੀ, ਜਦੋਂ ਕਿ ਪੰਜਾਬ ਸਕੱਤਰੇਤ ‘ਚ ਛੁੱਟੀ ਹੈ।
Read More: ਸਰਕਾਰ ਦੀ ਭਲਾਈ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ‘ਚ ਮੀਡੀਆ ਦਾ ਵੱਡਾ ਯੋਗ