ਕਾਮਨ ਐਲੀਜੀਬਿਲਿਟੀ ਟੈਸਟ

ਹਰਿਆਣਾ ਦੇ ਮੁੱਖ ਸਕੱਤਰ ਵੱਲੋਂ ਕਾਮਨ ਐਲੀਜੀਬਿਲਿਟੀ ਟੈਸਟ ਦੀ ਤਿਆਰੀਆਂ ਦੀ ਸਮੀਖਿਆ

ਹਰਿਆਣਾ, 20 ਜੂਨ 2025: ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਬੀਤੇ ਦਿਨ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਨਾਲ ਇੱਕ ਉੱਚ ਪੱਧਰੀ ਬੈਠਕ ਕੀਤੀ ਤਾਂ ਜੋ ਗਰੁੱਪ-ਸੀ ਭਰਤੀ ਲਈ ਕਾਮਨ ਐਲੀਜੀਬਿਲਿਟੀ ਟੈਸਟ (CET) ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਜਾ ਸਕੇ। ਮੁੱਖ ਸਕੱਤਰ ਨੇ ਦੱਸਿਆ ਕਿ ਸੀਈਟੀ ਅਗਲੇ ਮਹੀਨੇ ਯਾਨੀ ਜੁਲਾਈ ‘ਚ ਹੋਣ ਦੀ ਸੰਭਾਵਨਾ ਹੈ।

ਬੈਠਕ ਕਿ ਸੀਈਟੀ ਲਈ ਲਗਭਗ 13,48,697 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਵੱਡੀ ਗਿਣ’ਚ ਬਿਨੈਕਾਰਾਂ ਅਤੇ ਪ੍ਰੀਖਿਆ ਦੇ ਪੈਮਾਨੇ ਨੂੰ ਦੇਖਦੇ ਹੋਏ, ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ ਯਾਨੀ ਐਚਐਸਐਸਸੀ ਨੇ ਦੋ ਤੋਂ ਤਿੰਨ ਦਿਨਾਂ ਦੇ ਸਮੇਂ ‘ਚ ਪ੍ਰੀਖਿਆ ਕਰਵਾਉਣ ਦਾ ਪ੍ਰਸਤਾਵ ਰੱਖਿਆ ਹੈ।

ਅਨੁਰਾਗ ਰਸਤੋਗੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਅਗਲੇ ਤਿੰਨ ਦਿਨਾਂ ਦੇ ਅੰਦਰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਢੁਕਵੇਂ ਪ੍ਰੀਖਿਆ ਕੇਂਦਰਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੇਂਦਰਾਂ ਦੀ ਚੋਣ ਸੁਰੱਖਿਆ, ਲੌਜਿਸਟਿਕਸ, ਆਵਾਜਾਈ ਦੀ ਪਹੁੰਚ ਅਤੇ ਉਮੀਦਵਾਰਾਂ ਨੂੰ ਰੱਖਣ ਦੀ ਸਮਰੱਥਾ ਨੂੰ ਧਿਆਨ ‘ਚ ਰੱਖਦੇ ਹੋਏ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ੍ਹਾਂ ਸਾਰੇ ਕੇਂਦਰਾਂ ਦਾ ਨਿਰੀਖਣ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਕਰਵਾਉਣ।

ਰਸਤੋਗੀ ਨੇ ਕਿਹਾ ਕਿ ਪ੍ਰਸਤਾਵਿਤ ਕੇਂਦਰਾਂ ਦੀ ਸੂਚੀ ਦੀ ਇੱਕ ਵਿਸਤ੍ਰਿਤ ਰਿਪੋਰਟ ਸੋਮਵਾਰ ਤੱਕ ਮੁੱਖ ਸਕੱਤਰ ਦਫ਼ਤਰ ਅਤੇ ਐਚਐਸਐਸਸੀ ਚੇਅਰਮੈਨ ਦਫ਼ਤਰ ਦੋਵਾਂ ਨੂੰ ਭੇਜੀ ਜਾਣੀ ਚਾਹੀਦੀ ਹੈ। ਮੁੱਖ ਸਕੱਤਰ ਨੇ ਭਰਤੀ ਪ੍ਰਕਿਰਿਆ ਦੀ ਪਵਿੱਤਰਤਾ ਬਣਾਈ ਰੱਖਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਇਸ ਮਾਮਲੇ ਚ ਕੋਈ ਵੀ ਕੁਤਾਹੀ ਜਾਂ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਐਚਐਸਐਸਸੀ ਚੇਅਰਮੈਨ ਹਿੰਮਤ ਸਿੰਘ ਨੇ ਕਿਹਾ ਕਿ ਪ੍ਰੀਖਿਆ ਕੇਂਦਰਾਂ ਦੀ ਚੋਣ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਵਿਸਤ੍ਰਿਤ ਐਸਓਪੀ ਸਾਂਝੀ ਕੀਤੀ ਗਈ ਹੈ।

Read More: ਹਰਿਆਣਾ ਸਰਕਾਰ ਵੱਲੋਂ ਸੇਵਾ ਅਧਿਕਾਰ ਕਾਨੂੰਨ ਅਧੀਨ ਸ਼ਿਕਾਇਤਾਂ ਨੂੰ ਸਮੇਂ ਸਿਰ ਹੱਲ ਕਰਨ ਦੇ ਹੁਕਮ

Scroll to Top