6 ਫਰਵਰੀ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਪ੍ਰਯਾਗਰਾਜ ਹਵਾਈ ਅੱਡੇ ‘ਤੇ ਪਹੁੰਚ ਗਏ ਹਨ। ਕੁਝ ਸਮੇਂ ਬਾਅਦ ਅਰੈਲ ਪੱਕਾ ਘਾਟ ਪਹੁੰਚ ਕੇ ਪੂਜਾ-ਪਾਠ ਕਰਨਗੇ ਅਤੇ ਇਸ਼ਨਾਨ ਕਰਨਗੇ। ਉਨ੍ਹਾਂ ਨਾਲ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਵੀ ਮੌਜੂਦ ਹਨ। ਸੀਐਮ ਸੈਣੀ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਚੱਲ ਰਹੇ ਮਹਾਕੁੰਭ ਵਿੱਚ ਸ਼ਾਮਲ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਸੀਐਮ ਨਾਇਬ ਸੈਣੀ ਅੱਜ ਸੰਗਮ ਵਿੱਚ ਇਸ਼ਨਾਨ ਕਰਨਗੇ।
ਪ੍ਰਧਾਨ ਮੰਤਰੀ ਨੇ ਬੁੱਧਵਾਰ ਨੂੰ ਇਸ਼ਨਾਨ ਕੀਤਾ
ਤੁਹਾਨੂੰ ਦੱਸ ਦੇਈਏ ਕਿ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਚੱਲ ਰਹੇ ਮਹਾਕੁੰਭ ਵਿੱਚ ਪਵਿੱਤਰ ਤ੍ਰਿਵੇਣੀ ਸੰਗਮ ਵਿੱਚ ਇਸ਼ਨਾਨ ਕੀਤਾ ਸੀ। ਇਸ ਦੌਰਾਨ ਉਨ੍ਹਾਂ ਹੱਥ ਵਿੱਚ ਰੁਦਰਾਕਸ਼ ਲੈ ਕੇ ਮੰਤਰਾਂ ਦਾ ਜਾਪ ਵੀ ਕੀਤਾ। ਇਸ ਤੋਂ ਇਲਾਵਾ ਗੰਗਾ ਮਈਆ ‘ਚ ਇਸ਼ਨਾਨ ਕਰਨ ਤੋਂ ਬਾਅਦ ਭਗਵਾਨ ਭਾਸਕਰ ਨੂੰ ਅਰਘਿਆ ਵੀ ਚੜ੍ਹਾਈ ਗਈ।
Read More: CM ਨਾਇਬ ਸਿੰਘ ਸੈਣੀ ਪਹੁੰਚੇ ਰੋਹਤਕ ਦੇ ਜਾਟ ਕਾਲਜ, ਦੀਨਬੰਧੂ ਸਰ ਛੋਟੂ ਰਾਮ ਨੂੰ ਸ਼ਰਧਾਂਜਲੀ ਕੀਤੀ ਭੇਟ