Site icon TheUnmute.com

Haryana: CM ਨਾਇਬ ਸਿੰਘ ਨੇ ਤੀਰਥ ਯਾਤਰਾ ਯੋਜਨਾ ਤਹਿਤ ਰਾਮਲੱਲਾ ਦੇ ਦਰਸ਼ਨ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Tirth Yatra Yojana

ਚੰਡੀਗੜ੍ਹ, 17 ਜੂਨ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਸੋਮਵਾਰ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ (Tirth Yatra Yojana) ਤਹਿਤ ਅੰਬਾਲਾ ਜਿਲ੍ਹਾ ਤੋਂ ਅਯੋਧਿਆ ਧਾਮ ਲਈ ਏਸੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਬੱਸ ਵਿਚ 38 ਤੀਰਥ ਯਾਤਰੀ ਸਵਾਰ ਸਨ, ਜੋ ਅਯੁੱਧਿਆ ਜਾਣਗੇ ਅਤੇ ਸ੍ਰੀ ਰਾਮ ਮੰਦਰ ਦੇ ਦਰਸ਼ਨ ਕਰਨਗੇ।

ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਰਾਮ ਦੇ ਦਰਸ਼ਨਾਂ ਲਈ ਮਾਂ ਅੰਬਾ ਦੀ ਪਵਿੱਤਰ ਭੂਮੀ ਤੋਂ ਜੱਥਾ ਰਵਾਨਾ ਕੀਤਾ ਹੈ। ਇਕ ਲੰਬੇ ਸਮੇਂ ਬਾਅਦ ਅਯੁੱਧਿਆ ਵਿਚ ਭਗਵਾਨ ਸ੍ਰੀ ਰਾਮ ਦਾ ਵੱਡਾ ਅਤੇ ਸ਼ਾਨਦਾਰ ਮੰਦਿਰ ਬਣਿਆ ਹੈ ਜੋ ਸਾਡੇ ਲਈ ਖੁਸ਼ਕਿਸਮਤੀ ਦੀ ਗੱਲ ਹੈ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੂਬੇ ਦੇ ਲੱਖਾਂ ਸ਼ਰਧਾਲੂ ਫਰੀ ਦੇਸ਼ ਦੇ ਮਹਤੱਵਪੂਰਨ ਤੀਰਥ ਸਥਾਨਾਂ ਦੇ ਦਰਸ਼ਨ ਕਰਨਗੇ।

ਇਸ ਦੇ ਲਈ ਪੂਰੇ ਸੂਬੇ ਤੋਂ ਹੁਣ ਤਕ 7 ਏਸੀ ਵੋਲਵੋ ਬੱਸਾਂ ਸੂਬਾ ਸਰਕਾਰ ਵੱਲੋਂ ਰਵਾਨਾ ਕੀਤੀਆਂ ਜਾ ਚੁੱਕੀਆਂ ਹਨ ਅਤੇ ਸੈਕੜਿਆਂ ਯਾਤਰੀ ਅਯੁੱਧਿਆ ਸਮੇਤ ਹੋਰ ਤੀਰਥ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਇਸ ਅਨੋਖੀ ਯੋਜਨਾ (Tirth Yatra Yojana) ਨਾਲ ਸ਼ਰਧਾਲੂਆਂ ਦੀ ਆਸਥਾ ਨੂੰ ਵੀ ਸਨਮਾਨ ਮਿਲ ਰਿਹਾ ਹੈ। ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਅਯੋਧਿਆ ਧਾਮ ਜਾ ਰਹੇ ਸ਼ਰਧਾਲੂਆਂ ਨਾਲ ਗਲਬਾਤ ਕੀਤੀ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਪੁਲਿਸ ਡੀਏਵੀ ਪਬਲਿਕ ਸਕੂਲ, ਅੰਬਾਲਾ ਸ਼ਹਿਰ ਦੇ ਪਰਿਸਰ ਤੋਂ ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਵਿਭਾਗ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਏਸੀ ਵੋਲਵੋ ਬੱਸ ਨੂੰ ਹਰੀ ਝੰਡੀ ਦੇਣ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ‘ਤੇ ਟ੍ਰਾਂਸਪੋਰਟ ਮੰਤਰੀ ਅਸੀਮ ਗੋਇਲ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਮਨਦੀਪ ਸਿੰਘ ਬਰਾੜ, ਡਿਪਟੀ ਕਮਿਸ਼ਨਰ ਡਾ. ਸ਼ਾਲੀਨ, ਐਸਪੀ ਜਸ਼ਨ ਦੀਪ ਸਿੰਘ ਰੰਧਾਵਾ, ਸੰਯੁਕਤ ਨਿਦੇਸ਼ਕ ਗੌਰਵ ਗੁਪਤਾ, ਭਾਜਪਾ ਜਿਲ੍ਹਾ ਪ੍ਰਧਾਨ ਮਨਦੀਪ ਰਾਣਾ ਮੌਜੂਦ ਰਹੇ। ਇਸ ਦੌਰਾਨ ਸ਼ਰਧਾਲੂਆਂ ਨੂੰ ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਵੱਲੋਂ ਇਕ-ਇਕ ਕਿੱਟ ਬੈਗ ਵੀ ਉਪਲਬੱਧ ਕਰਵਾਇਆ ਗਿਆ।

ਹਰਿਆਣਾ ਸਰਕਾਰ ਨੇ ਸ਼ਰਧਾਲੂਆਂ ਨੂੰ ਫਰੀ ਤੀਰਥ ਯਾਤਰਾ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਇਸ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਯੋਜਨਾ ਦਾ ਲਾਭ ਲੈਣ ਲਈ ਉਮਰ 60 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ ਅਤੇ ਪਰਿਵਾਰ ਦੀ ਆਮਦਨ 1 ਲੱਖ 80 ਹਜ਼ਾਰ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ ਹੈ। ਅਜਿਹੇ ਸ਼ਰਧਾਲੂਆਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਵਾਉਣਾ ਜਰੂਰੀ ਹੈ। ਹੁਣ ਤਕ ਅਨੇਕ ਲਾਭਕਾਰ ਇਸ ਯੋਜਨਾ ਦਾ ਲਾਭ ਚੁੱਕ ਚੁੱਕੇ ਹਨ।

Exit mobile version