CM Nayab Singh Saini

Haryana: CM ਸੈਣੀ ਨੇ ਕੀਤਾ ਵੱਡਾ ਐਲਾਨ, ਪੀੜਤ ਪਰਿਵਾਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ

26 ਅਗਸਤ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Nayab singh saini) ਨੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਵੱਡਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਨੇ ਸਦਨ ਵਿੱਚ ਐਲਾਨ ਕੀਤਾ ਹੈ ਕਿ ਸਰਕਾਰ ਹਰਿਆਣਾ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਨੌਕਰੀਆਂ ਪ੍ਰਦਾਨ ਕਰੇਗੀ। ਇਸ ਤਰ੍ਹਾਂ ਸੂਬੇ ਦੇ 121 ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਮਿਲਣਗੀਆਂ।

ਉਥੇ ਹੀ ਦੱਸ ਦੇਈਏ ਕਿ ਹਰਿਆਣਾ (haryana ਦੇ 121 ਲੋਕਾਂ ਦੀ ਸਿੱਖ ਵਿਰੋਧੀ ਦੰਗਿਆਂ ਦੌਰਾਨ ਮੌਤ ਹੋ ਗਈ ਸੀ। ਇਨ੍ਹਾਂ ਸਾਰੇ 121 ਪਰਿਵਾਰਾਂ ਦੇ ਮੌਜੂਦਾ ਮੈਂਬਰਾਂ ਨੂੰ ਉਨ੍ਹਾਂ ਦੀ ਸਹਿਮਤੀ ਨਾਲ ਪਹਿਲ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਣਗੀਆਂ। 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਹਰਿਆਣਾ ਵਿੱਚ 20 ਗੁਰਦੁਆਰੇ, 221 ਘਰ, 154 ਦੁਕਾਨਾਂ, 57 ਫੈਕਟਰੀਆਂ, 3 ਰੇਲਵੇ ਕੋਚ ਅਤੇ 85 ਵਾਹਨ ਸਾੜ ਦਿੱਤੇ ਗਏ ਸਨ।

Read More: ਹਰਿਆਣਾ ਸਰਕਾਰ ਨੇ ਸੇਵਾ ਅਧਿਕਾਰ ਕਾਨੂੰਨ ‘ਚ ਕੀਤੀ ਸੋਧ

Scroll to Top