students

ਹਰਿਆਣਾ ਸਿੱਖਿਆ ਮੰਤਰੀ ਨੇ ਹੋਣਹਾਰ ਵਿਦਿਆਰਥੀਆਂ, ਅਧਿਆਪਕਾਂ ਤੇ SMC ਮੁਖੀਆਂ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ, 2 ਅਗਸਤ 2024: ਹਰਿਆਣਾ ਦੀ ਸਿੱਖਿਆ ਮੰਤਰੀ ਸੀਮਾ ਤ੍ਰਿਖਾ ਨੇ ਅੱਜ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ (students), ਸਕੂਲ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ, ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਅਤੇ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਸਕੂਲ ਮੈਨੇਜਮੈਂਟ ਕਮੇਟੀ (SMC) ਦੇ ਮੁਖੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਸੁਝਾਅ ਵੀ ਮੰਗੇ।

ਉਨ੍ਹਾਂ ਨੇ ਕਿਹਾ ਹੈ ਕਿ ਸਕੂਲਾਂ ਦਾ ਅਸਲ ਉਦੇਸ਼ ਕਿਤਾਬੀ ਸਿੱਖਿਆ ਪ੍ਰਦਾਨ ਕਰਨਾ ਨਹੀਂ ਹੈ, ਸਗੋਂ ਉਨ੍ਹਾਂ ਨੂੰ ਸੰਸਕ੍ਰਿਤ ਅਤੇ ਨੈਤਿਕ ਤੌਰ ‘ਤੇ ਮਜ਼ਬੂਤ ​​ਬਣਾਉਣਾ ਹੈ। ਸਕੂਲਾਂ ਦਾ ਉਦੇਸ਼ ਬੱਚਿਆਂ (students) ‘ਚ ਰਾਸ਼ਟਰ ਪ੍ਰਤੀ ਸਨਮਾਨ ਦੀ ਭਾਵਨਾ ਪੈਦਾ ਕਰਨਾ ਹੈ। ਸੀਮਾ ਤ੍ਰਿਖਾ ਅੱਜ ਜ਼ਿਲ੍ਹਾ ਫਤਿਹਾਬਾਦ ਵਿਖੇ ਜ਼ਿਲ੍ਹਾ ਪੱਧਰੀ ਸਕੂਲ ਮੈਨੇਜਮੈਂਟ ਕਮੇਟੀ ਦੀ ਸਿਖਲਾਈ-ਕਮ-ਕਾਨਫ਼ਰੰਸ ਅਤੇ ਬੱਚਿਆਂ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਪਾਲਣ-ਪੋਸ਼ਣ ਵਿੱਚ ਮਾਪੇ ਅਤੇ ਅਧਿਆਪਕ ਅਹਿਮ ਭੂਮਿਕਾ ਨਿਭਾਉਂਦੇ ਹਨ। ਜੇਕਰ ਇਨ੍ਹਾਂ ਤਿੰਨਾਂ ਵਿਚ ਸਹੀ ਤਾਲਮੇਲ ਹੋਵੇ ਤਾਂ ਬੱਚਾ ਨਿਸ਼ਚਿਤ ਤੌਰ ‘ਤੇ ਤਰੱਕੀ ਕਰੇਗਾ। ਸਿੱਖਿਆ ਮੰਤਰੀ ਨੇ ‘ਇੱਕ ਰੁੱਖ ਮਾਂ ਦੇ ਨਾਂ’ ਮੁਹਿੰਮ ਤਹਿਤ ਬੂਟੇ ਲਗਾਉਣ ਦਾ ਸੱਦਾ ਦਿੱਤਾ ਹੈ ।

Scroll to Top