ਚੰਡੀਗੜ੍ਹ, 22 ਅਕਤੂਬਰ 2024: ਹਰਿਆਣਾ ਸਰਕਾਰ ਨੇ ਦੀਵਾਲੀ (Diwali) ਦੇ ਮੌਕੇ ‘ਤੇ 31 ਅਕਤੂਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਹਰਿਆਣਾ ਦੇ ਮੁੱਖ ਸਕੱਤਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਹੁਣ 1 ਨਵੰਬਰ ਦੀ ਬਜਾਏ 31 ਅਕਤੂਬਰ ਦਿਨ ਵੀਰਵਾਰ ਨੂੰ ਦੀਵਾਲੀ ਮੌਕੇ ਸੂਬੇ ਦੇ ਸਾਰੇ ਵਿਭਾਗਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਤੇ ਹੋਰ ਅਦਾਰਿਆਂ ‘ਚ ਗਜ਼ਟਿਡ ਛੁੱਟੀ ਰਹੇਗੀ। ਨੋਟੀਫਿਕੇਸ਼ਨ ਅਨੁਸਾਰ 31 ਅਕਤੂਬਰ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਤਹਿਤ ਦੀਵਾਲੀ ਦੀ ਗਜ਼ਟਿਡ ਛੁੱਟੀ ਵੀ ਹੋਵੇਗੀ।
ਅਗਸਤ 30, 2025 3:28 ਬਾਃ ਦੁਃ