ਹਰਿਆਣਾ, 23 ਦਸੰਬਰ 2025:ਸਰਦੀਆਂ ਦੇ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਤੇ ਮਾਨਤਾ ਪ੍ਰਾਪਤ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ | ਇਸ ਸੰਬੰਧੀ ਸੈਕੰਡਰੀ ਸਿੱਖਿਆ ਡਾਇਰੈਕਟੋਰੇਟ ਵੱਲੋਂ ਹੁਕਮ ਜਾਰੀ ਕੀਤੇ ਹਨ।

ਹਰਿਆਣਾ ਸਰਕਾਰ ਨੇ ਜਾਰੀ ਪੱਤਰ ਦੇ ਮੁਤਾਬਕ ਸੂਬੇ ਭਰ ਦੇ ਸਾਰੇ ਸਕੂਲਾਂ ‘ਚ ਪਹਿਲੀ ਤੋਂ 12ਵੀਂ ਜਮਾਤ ਲਈ ਸਰਦੀਆਂ ਦੀਆਂ ਛੁੱਟੀਆਂ 1 ਜਨਵਰੀ ਤੋਂ 15 ਜਨਵਰੀ 2026 ਤੱਕ ਹੋਣਗੀਆਂ।ਇਸਦੇ ਨਾਲ ਹੀ ਸਾਰੇ ਸਕੂਲ ਸ਼ੁੱਕਰਵਾਰ, 16 ਜਨਵਰੀ, 2026 ਤੋਂ ਨਿਯਮਿਤ ਤੌਰ ‘ਤੇ ਦੁਬਾਰਾ ਖੁੱਲ੍ਹਣਗੇ।
ਇਸ ਸੰਬੰਧੀ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਸਕੂਲਾਂ ‘ਚ ਆਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ।
Read More: ਜਨਤਕ ਛੁੱਟੀ 2026: ਪੰਜਾਬ ਸਰਕਾਰ ਵੱਲੋਂ ਸਾਲ 2026 ਲਈ ਛੁੱਟੀਆਂ ਦਾ ਕੈਲੰਡਰ ਜਾਰੀ




