ਹਰਿਆਣਾ, 11 ਸਤੰਬਰ 2025: ਹਰਿਆਣਾ ਸਰਕਾਰ ਨੇ ਸੇਵਾਮੁਕਤ IPS ਅਧਿਕਾਰੀ ਮਨੋਜ ਯਾਦਵ (Manoj Yadav) ਨੂੰ “ਹਰਿਆਣਾ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ” (HIPA) ਗੁਰੂਗ੍ਰਾਮ ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ। ਇਸ ਸਬੰਧੀ ਹੁਕਮ ਅੱਜ ਮੁੱਖ ਸਕੱਤਰ ਵੱਲੋਂ ਜਾਰੀ ਕੀਤੇ ਗਏ ਹਨ।
ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ, ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਹੁਕਮ ‘ਚ ਕਿਹਾ ਗਿਆ ਹੈ ਕਿ ਮਨੋਜ ਯਾਦਵ ਦੀ ਨਿਯੁਕਤੀ ਦੇ ਨਿਯਮ ਅਤੇ ਸ਼ਰਤਾਂ ਵੱਖਰੇ ਤੌਰ ‘ਤੇ ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਨੂੰ ਛੇਤੀ ਹੀ ਨਵੀਂ ਜ਼ਿੰਮੇਵਾਰੀ ਸੰਭਾਲਣ ਦੇ ਨਿਰਦੇਸ਼ ਦਿੱਤੇ ਹਨ।
ਜਾਰੀ ਹੁਕਮਾਂ ਦੀ ਇੱਕ ਕਾਪੀ ਮਨੋਜ ਯਾਦਵ ਨੂੰ ਦਿੱਲੀ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਭੇਜ ਦਿੱਤੀ ਗਈ ਹੈ। ਇਸ ਦੇ ਨਾਲ ਹੀ, ਲੇਖਾਕਾਰ, ਸਾਰੇ ਵਧੀਕ ਮੁੱਖ ਸਕੱਤਰਾਂ, ਪ੍ਰਮੁੱਖ ਸਕੱਤਰਾਂ ਅਤੇ ਕਮਿਸ਼ਨਰ-ਸਕੱਤਰਾਂ ਨੂੰ ਵੀ ਸੂਚਿਤ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਮਨੋਜ ਯਾਦਵ ਲੰਬੇ ਸਮੇਂ ਤੋਂ ਹਰਿਆਣਾ ਪੁਲਿਸ ‘ਚ ਵੱਖ-ਵੱਖ ਅਹੁਦਿਆਂ ‘ਤੇ ਕੰਮ ਕਰ ਰਹੇ ਹਨ ਅਤੇ ਸੇਵਾਮੁਕਤੀ ਤੋਂ ਬਾਅਦ, ਹੁਣ ਉਨ੍ਹਾਂ ਨੂੰ HIPA ਦੀ ਕਮਾਨ ਸੌਂਪੀ ਗਈ ਹੈ। ਇਸ ਨਾਲ ਪ੍ਰਸ਼ਾਸਨਿਕ ਸਿਖਲਾਈ ਅਤੇ ਸਮਰੱਥਾ ਨਿਰਮਾਣ ਦੇ ਖੇਤਰ ‘ਚ ਨਵੀਂ ਊਰਜਾ ਆਉਣ ਦੀ ਉਮੀਦ ਹੈ।
Read More: ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ‘ਤੇ ਯਕੀਨੀ ਬਣਾਈ ਜਾਵੇ: CM ਸੈਣੀ