Citizens Advisory Committee

ਦੇਸ਼ਾਂ ‘ਚ ਤਣਾਅ ਵਿਚਾਲੇ ਹਰਿਆਣਾ ਸਰਕਾਰ ਵੱਲੋਂ ਨਾਗਰਿਕ ਸਲਾਹਕਾਰ ਕਮੇਟੀ ਦਾ ਗਠਨ

ਹਰਿਆਣਾ, 10 ਮਈ 2025: ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੀ ਸਥਿਤੀ ਦੇ ਮੱਦੇਨਜ਼ਰ ਹਰਿਆਣਾ ‘ਚ ਇੱਕ ਨਾਗਰਿਕ ਸਲਾਹਕਾਰ ਕਮੇਟੀ (Citizens Advisory Committee) ਦਾ ਗਠਨ ਕੀਤਾ ਗਿਆ ਹੈ। ਹਰਿਆਣਾ ਦੇ ਮੁੱਖ ਸਕੱਤਰ ਨੂੰ ਇਸਦਾ ਚੇਅਰਮੈਨ ਬਣਾਇਆ ਗਿਆ ਹੈ। ਏਸੀਐਸ ਗ੍ਰਹਿ ਵਿਭਾਗ, ਡਾ. ਸੁਮਿਤਾ ਮਿਸ਼ਰਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰਿਆਣਾ ਭਰ ‘ਚ ਸਿਵਲ ਡਿਫੈਂਸ ਨਿਯਮਾਂ (1968) ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਨਿਗਰਾਨੀ ਕਰਨ ਲਈ ਰਾਜ ਨਾਗਰਿਕ ਸਲਾਹਕਾਰ ਲਾਗੂਕਰਨ ਕਮੇਟੀ ਦਾ ਗਠਨ ਕੀਤਾ ਹੈ।

ਇਸ ਤੋਂ ਇਲਾਵਾ ਹਰਿਆਣਾ ਸਰਕਾਰ ਵੱਲੋਂ ਜ਼ਰੂਰੀ ਵਸਤੂਆਂ ਦੀ ਕਾਲਾਬਾਜ਼ਾਰੀ ਜਾਂ ਭੰਡਾਰਨ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ, ਇਸ ਸੰਬੰਧੀ ਇੱਕ ਸਲਾਹਕਾਰੀ ਵੀ ਜਾਰੀ ਕੀਤੀ ਗਈ ਹੈ।
ਡਾ. ਮਿਸ਼ਰਾ ਨੇ ਕਿਹਾ ਕਿ ਇਹ ਕਮੇਟੀ (Citizens Advisory Committee) ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਅਤੇ ਐਮਰਜੈਂਸੀ ਆਫ਼ਤਾਂ ਜਾਂ ਪ੍ਰਤੀਕੂਲ ਸਥਿਤੀਆਂ ਨਾਲ ਨਜਿੱਠਣ ਲਈ ਬਣਾਈ ਗਈ ਹੈ।

ਸਰਕਾਰ ਵੱਲੋਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਡਿਪਟੀ ਕਮਿਸ਼ਨਰਾਂ ਨੂੰ ਸੁਚੇਤ ਰਹਿਣ ਅਤੇ ਸਪਲਾਈ ਅਤੇ ਵੰਡ ਦੀ ਨਿਗਰਾਨੀ ਰੱਖਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਸਾਰੇ ਪੈਟਰੋਲੀਅਮ ਡੀਲਰਾਂ ਨੂੰ ਆਪਣੇ-ਆਪਣੇ ਖੇਤਰਾਂ ‘ਚ ਵੱਧ ਤੋਂ ਵੱਧ ਸਟਾਕ ਰੱਖਣ, ਜ਼ਿਲ੍ਹਾ ਪੱਧਰੀ ਤੇਲ ਉਦਯੋਗ ਕੋਆਰਡੀਨੇਟਰ ਨਾਲ ਤਾਲਮੇਲ ਬਣਾਈ ਰੱਖਣ ਅਤੇ ਸੂਬੇ ਦੇ ਸਾਰੇ ਟਰਮੀਨਲਾਂ ਅਤੇ ਆਊਟਲੈਟਾਂ ‘ਤੇ ਪੈਟਰੋਲੀਅਮ ਉਤਪਾਦਾਂ ਦੀ ਢੁਕਵੀਂ ਉਪਲਬੱਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

Read More: ਪਾ.ਕਿ.ਸ.ਤਾ.ਨ ਵੱਲੋਂ ਸਿਰਸਾ ਏਅਰ ਫੋਰਸ ਸਟੇਸ਼ਨ ‘ਤੇ ਹ.ਮ.ਲੇ ਦੀ ਕੋਸ਼ਿਸ਼, CM ਨਾਇਬ ਨੇ ਸੱਦੀ ਬੈਠਕ

Scroll to Top