July 4, 2024 9:31 pm
Kisan Andolan

ਕਿਸਾਨ ਅੰਦੋਲਨ ਨੂੰ ਲੈ ਕੇ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਪਾਈ ਝਾੜ

ਚੰਡੀਗੜ੍ਹ, 29 ਫਰਵਰੀ 2024: ਪੰਜਾਬ-ਹਰਿਆਣਾ ਦੇ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ (Kisan Andolan) ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਕੀਤੀ ਹੈ । ਹਾਈ ਕੋਰਟਨੇ ਹਰਿਆਣਾ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਝਾੜ ਪਾਈ ਹੈ । ਕਿਸਾਨਾਂ ਵੱਲੋਂ ਪੀਆਈਐਲ ਦਾਇਰ ਕਰਨ ਵਾਲੇ ਵਕੀਲ ਉਦੇ ਪ੍ਰਤਾਪ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਕਿਸਾਨ ਅੰਦੋਲਨ ਨੂੰ ਲੈ ਕੇ ਦਾਇਰ ਕੀਤੀ ਪਟੀਸ਼ਨ ਉਤੇ ਸੁਣਵਾਈ ਹੋਈ ਹੈ । ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਝਾੜ ਪਾਈ ਕਿ ਇਸ ਸ਼ਾਂਤਮਈ ਪ੍ਰਦਰਸ਼ਨ ‘ਤੇ ਇਸ ਤਰ੍ਹਾਂ ਦੀ ਜ਼ੋਰ ਅਜ਼ਾਇਸ਼ ਕਿਉਂ ਕੀਤੀ ਜਾ ਰਹੀ ਹੈ? ਅਤੇ ਪਾਇਲਟ ਗਨ ਦਾ ਇਸਤੇਮਾਲ ਕਿਉਂ ਕੀਤਾ ਜਾ ਰਿਹਾ ਹੈ? ਇਸ ਨੂੰ ਲੈ ਕੇ ਜਵਾਬ ਮੰਗਿਆ ਗਿਆ ਹੈ।

ਇਸਦੇ ਨਾਲ ਹੀ ਨੌਜਵਾਨ ਸ਼ੁੱਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਬਾਰੇ ਸਖ਼ਤ ਟਿੱਪਣੀ ਕਰਦੇ ਹੋਏ ਪੰਜਾਬ ਹਰਿਆਣਾ ਹਾਈ ਕੋਰਟ ਨੇ ਸਵਾਲ ਪੁੱਛਿਆ ਕਿ ਇਸ ਮਾਮਲੇ ਵਿੱਚ ਐਫ.ਆਈ.ਆਰ ਦਰਜ ਕਰਨ ਵਿੱਚ ਇੱਕ ਹਫਤੇ ਦਾ ਸਮਾਂ ਕਿਉਂ ਲੱਗਿਆ। ਉਨ੍ਹਾਂ ਨੇ ਪੋਸਟਮਾਰਟਮ ਦੀ ਰਿਪੋਰਟ ਅਤੇ ਐਫ.ਆਈ.ਆਰ ਦੀ ਟਰਾਂਸਲੇਟਵੀਡ ਕਾਪੀ ਇੱਕ ਹਫ਼ਤੇ ਦੇ ਅੰਦਰ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਦੇਣ ਦੇ ਆਦੇਸ਼ ਦਿੱਤੇ ਗਏ ਹਨ।