June 23, 2024 3:57 am
citizen complaints

Haryana News: ਨਾਗਰਿਕ ਸ਼ਿਕਾਇਤਾਂ ਦੀ ਰਿਪੋਰਟ ਲਈ ਹਰਿਆਣਾ ਸਰਕਾਰ ਨੇ ਸ਼ੁਰੂ ਕੀਤੀ ਅਨੋਖੀ ਪਹਿਲ

ਚੰਡੀਗੜ੍ਹ, 13 ਜੂਨ 2024: ਹਰਿਆਣਾ ਸਰਕਾਰ (Haryana Government) ਨੇ ਸਮਾਧਾਨ ਸੈਲ ਨਾਂਅ ਦੀ ਪਹਿਲ ਕੀਤੀ ਹੈ।ਜਿਸ ਦਾ ਉਦੇਸ਼ ਸ਼ਿਕਾਇਤ ਹੱਲ (Citizen complaints) ਪ੍ਰਕਿਰਿਆ ਨੂੰ ਸਹੀ ਢੰਗ ਨਾਲ ਕਰਨਾ ਅਤੇ ਲੋਕਾਂ ਦੀ ਚਿੰਤਾਵਾਂ ਦਾ ਸਮੇਂ ‘ਤੇ ਹੱਲ ਯਕੀਨੀ ਕਰਨਾ ਹੈ। ਹੁਣ ਸਰਕਾਰ ਨੇ ਨਾਗਰਿਕ ਸ਼ਿਕਾਇਤਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਦੀ ਰਿਪੋਰਟਿੰਗ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਅਪਣਾਈ ਜਾਣ ਵਾਲੀ ਮਾਨਕ ਸੰਚਾਲਨ ਪ੍ਰਕਿਰਿਆ (ਐਸਓਪੀ) ਜਾਰੀ ਕੀਤੀ ਹੈ।

ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਵੱਲੋਂ ਅੱਜ ਇੱਥੇ ਜਾਰੀ ਆਦੇਸ਼ਾਂ ਵਿਚ ਡਿਪਟੀ ਕਮਿਸ਼ਨਰਾਂ ਨੁੰ ਮੁੱਖ ਸਕੱਤਰ ਦਫਤਰ ਨੂੰ ਸ਼ਿਕਾਇਤਾਂ ਦੀ ਰਿਪੋਟਿੰਗ ਕਰਦੇ ਸਮੇਂ ਵਿਸ਼ੇਸ਼ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ।

ਇੰਨ੍ਹਾਂ ਆਦੇਸ਼ਾਂ ਦੇ ਅਨੁਸਾਰ ਜਿਲ੍ਹਿਆਂ ਨੂੰ ਨਾਗਰਿਕ ਸ਼ਿਕਾਇਤਾਂ ਦੀ ਵਿਸਤਾਰ ਰਿਪੋਰਟ ਮੁੱਖ ਸਕੱਤਰ ਦਫਤਰ ਨੂੰ ਈ-ਮੇਲ ਰਾਹੀਂ cs.coordination@hry.nic.in ‘ਤੇ ਰੋਜਾਨਾ ਦੁਪਹਿਰ 3:00 ਵਜੇ ਤਕ ਪੇਸ਼ ਕਰਨੀ ਹੋਵੇਗੀ। ਰਿਪੋਰਟ ਵਿਚ ਰੋਜਾਨਾ ਸਵੇਰੇ ਦੀ ਮੀਟਿੰਗਾਂ ਦੌਰਾਨ ਪ੍ਰਾਪਤ ਸ਼ਿਕਾਇਤਾਂ ਦੇ ਨਾਲ-ਨਾਲ ਹੋਰ ਚੈਨਲਾਂ ਰਾਹੀਂ ਪ੍ਰਾਪਤ ਸ਼ਿਕਾਇਤਾਂ ਦੀ ਜਾਣਕਾਰੀ ਵੀ ਸ਼ਾਮਲ ਹੋਣੀ ਚਾਹੀਦੀ ਹੈ।

ਹਰੇਕ ਸ਼ਿਕਾਇਤ ਨੂੰ ਸ਼ਿਕਾਇਤਕਰਤਾ ਦੀ ਪੀਪੀਪੀ ਆਈਡੀ, ਸਬੰਧਿਤ ਵਿਭਾਗ ਅਤੇ ਸ਼ਿਕਾਇਤ ਦੇ ਵੇਰਵੇ ਦੇ ਨਾਲ ਦਸਤਾਵੇਜੀਕਰਣ ਕੀਤਾ ਜਾਣਾ ਚਾਹੀਦਾ ਹੈ। ਇਸ ਵਿਚ ਇਹ ਵੀ ਵਰਨਣ ਕੀਤਾ ਜਾਣਾ ਚਾਹੀਦਾ ਕਿ ਇਹ ਨੀਤੀਗਤ ਅੰਤਰਾਲ, ਲਾਗੂ ਕਰਨ ਸਬੰਧੀ ਮੁਦਿਆਂ ਜਾਂ ਹੋਰ ਮਾਮਲਿਆਂ ਨਾਲ ਸਬੰਧਿਤ ਹਨ ਜਾਂ ਨਹੀਂ।

ਨੀਤੀਗਤ ਖਾਮੀਆਂ ਦੇ ਕਾਰਨ ਅਨਸੁਲਝੀ ਸ਼ਿਕਾਇਤਾਂ (Citizen complaints) ਨੂੰ ਸਪਸ਼ਟ ਰੂਪ ਨਾਲ ਚੋਣ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਜਰੂਰੀ ਸਰੋਤਾਂ ਨੂੰ ਉਜਾਗਰ ਕੀਤਾ ਜਾ ਸਕੇ। ਰਿਪੋਟਿੰਗ ਪ੍ਰਾਰੂਪ ਵਿਚ ਅਜਿਹੀ ਨੀਤੀਗਤ ਖਾਮੀਆਂ ਦਾ ਵਿਸਾਤਰ ਦਸਤਾਵੇਜੀਕਰਣ ਜਰੂਰੀ ਹੈ ਤਾਂ ਜੋ ਸਮੇਝ ਅਤੇ ਕਾਰਵਾਈ ਨੁੰ ਸਹੂਲਤਜਨਕ ਬਣਾਇਆ ਜਾ ਸਕੇ। ਲਾਗੂ ਕਰਨ ਸਬੰਧੀ ਮੁਦਿਆਂ ਦੇ ਕਾਰਨ ਹੋਣ ਵਾਲੀ ਦੇਰੀ ਲਈ ਵਿਸ਼ੇਸ਼ ਕਾਰਨਾਂ ਅਤੇ ਸਬੂਤਾਂ ਦਾ ਦਸਤਾਵੇਜ਼ੀਕਰਨ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਤੁਰੰਤ ਹੱਲ ਹੋ ਸਕੇ। ਰਿਪੋਰਟ ਵਿਚ ਲਾਗੂ ਕਰਨ ਸਬੰਧੀ ਰੁਕਾਵਟਾਂ ਦੇ ਨਾਲ-ਨਾਲ ਕਿਸੇ ਵੀ ਢੁਕਵੇਂ ਸਬੂਤਾਂ ਦਾ ਵਿਸਤਾਰ ਵੇਰਵਾ ਵੀ ਸ਼ਾਮਲ ਹੋਣਾ ਚਾਹੀਦਾ ਹੈ।

ਵਿਸ਼ਾ ਵਸਤੂ ਦੇ ਆਧਾਰ ‘ਤੇ ਸ਼ਿਕਾਇਤਾਂ ਦੇ ਸਟੀਕ ਵਰਗੀਕਰਨ ਨਾਲ ਸਹੀ ਹੈਂਡਲਿੰਗ ਅਤੇ ਹੱਲ ਵਿਚ ਮੱਦਦ ਮਿਲਦੀ ਹੈ। ਇਸ ਲਈ ਹਰੇਕ ਸ਼ਿਕਾਇਤ ਦਾ ਸਹੀ ਢੰਗ ਨਾਲ ਵਰਗੀਕਰਨ ਕੀਤਾ ਜਾਣਾ ਚਾਹੀਦਾ ਹੈ। ਜ਼ਿਲ੍ਹਾ ਪ੍ਰਸਾਸ਼ਨ ਦੀ ਰੋਜਾਨਾ ਮੀਟਿੰਗਾਂ ਦੌਰਾਨ ਚੁੱਕੀ ਗਈ ਸ਼ਿਕਾਇਤਾਂ ਦਾ ਇਕ ਨਿਰਧਾਰਿਤ ਪ੍ਰਾਰੂਪ ਵਿਚ ਦਸਤਾਵੇਜੀਕਰਣ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਨੂੰ ਤੁਰੰਤ ਸਿਸਟਮ ਵਿਚ ਦਰਜ ਕੀਤਾ ਜਾਣਾ ਚਾਹੀਦਾ ਹੈ। ਇਸ ਨਾਲ ਸ਼ਿਕਾਇਤਾਂ ਪ੍ਰਾਪਤ ਹੁੰਦੇ ਹੀ ਟ੍ਰੈਕ ਕੀਤੀ ਜਾ ਸਕਦੀ ਹੈ। ਪਾਦਰਸ਼ਿਤਾ ਅਤੇ ਜਵਾਬਦੇਹੀ ਲਈ ਪ੍ਰਾਪਤ ਸਾਰੀ ਸ਼ਿਕਾਇਤਾਂ, ਇੰਨ੍ਹਾਂ ਦੇ ਹੱਲ ਲਈ ਕੀਤੀ ਗਈ ਕਾਰਵਾਈ ਅਤੇ ਕੀਤੇ ਗਏ ਹੱਲਾਂ ਦਾ ਵੀ ਸਾਵਧਾਨੀ ਨਾਲ ਰਿਕਾਰਡ ਰੱਖਿਆ ਜਾਣਾ ਜਰੂਰੀ ਹੈ।

ਐਸਓਪੀ ਅਨੁਸਾਰ, ਨਾਮਜ਼ਦ ਅਧਿਕਾਰੀ ਰੋਜ਼ਾਨਾ ਰਿਪੋਰਟ ਕੰਪਾਇਲੇਸ਼ਨ ਅਤੇ ਤਸਦੀਕ ਕਰਨ ਦੇ ਨਾਲ-ਨਾਲ ਨਿਰਦੇਸ਼ਾਂ ਦਾ ਪਾਲਣ ਅਤੇ ਇਸ ਨੂੰ ਸਮੇਂ ‘ਤੇ ਭੇਜਣਾ ਯਕੀਨੀ ਕਰੇਗਾ। ਇਹ ਅਧਿਕਾਰੀ ਇਸ ਗੱਲ ਦੇ ਲਈ ਜ਼ਿੰਮੇਵਾਰ ਹੋਵੇਗਾ ਕਿ ਸਾਰੇ ਰਿਪੋਰਟ ਸਟੀਕ ਹੋਣ ਅਤੇ ਦਿਸ਼ਾ-ਨਿਰਦੇਸ਼ਾਂ ਦੇ ਪਾਲਣ ਵਿਚ ਸਮੇਂ ‘ਤੇ ਪੇਸ਼ ਕੀਤੀ ਜਾਵੇ।